ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਪ੍ਰਧਾਨ ਮੰਤਰੀ ਨੇ ਸਵਾਤੀ ਚੌਧਰੀ ਨੂੰ ਦਿੱਤੀ ਵਧਾਈ

Posted On: 22 OCT 2026 5:27PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾਵਾਂ ਦੇ ਡਬਲਿਊ1 ਤੀਰਅੰਦਾਜ਼ੀ ਮੁਕਾਬਲੇ ਵਿੱਚ ਆਪਣੇ ਪਹਿਲੇ ਹੀ ਪ੍ਰਦਰਸ਼ਨ ਦੌਰਾਨ ਚਾਂਦੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚਣ ਲਈ ਸਵਾਤੀ ਚੌਧਰੀ ਨੂੰ ਵਧਾਈ ਦਿੱਤੀ ਹੈ। ਇਸ ਸ਼੍ਰੇਣੀ ਵਿੱਚ ਭਾਰਤ ਦਾ ਇਹ ਪਹਿਲਾ ਤਗ਼ਮਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਖਾਸ ਪ੍ਰਾਪਤੀ ਹੈ ਅਤੇ ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕਰਦਿਆਂ ਕਿਹਾ:

“ਭਾਰਤੀ ਪੈਰਾ ਤੀਰਅੰਦਾਜ਼ੀ ਲਈ ਇਹ ਇੱਕ ਬਹੁਤ ਹੀ ਖਾਸ ਪ੍ਰਾਪਤੀ ਹੈ! 

ਸਵਾਤੀ ਚੌਧਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾਵਾਂ ਦੇ ਡਬਲਿਊ1 ਤੀਰਅੰਦਾਜ਼ੀ ਮੁਕਾਬਲੇ ਵਿੱਚ ਭਾਰਤ ਦਾ ਪਹਿਲਾ ਤਗ਼ਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਹਿਲੇ ਪ੍ਰਦਰਸ਼ਨ ਵਿੱਚ ਹੀ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਸੱਚਮੁੱਚ ਸ਼ਲਾਘਾਯੋਗ ਹੈ। ਉਹ ਇਸੇ ਤਰ੍ਹਾਂ ਦੇਸ਼ ਦਾ ਮਾਣ ਵਧਾਉਂਦੇ ਰਹਿਣ: ਪ੍ਰਧਾਨ ਮੰਤਰੀ @narendramodi”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327202) ਵਿਜ਼ੀਟਰ ਕਾਊਂਟਰ : 16