Posted On:
22 OCT 2026 6:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਿਕਸਡ ਡਬਲਜ਼ ਐੱਸਐੱਚ6 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਨਿਤਿਆ ਸ਼੍ਰੀ ਸੁਮਤੀ ਸਿਵਨ ਅਤੇ ਕ੍ਰਿਸ਼ਨਾ ਨਾਗਰ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਲਗਨ ਨੇ ਭਾਰਤੀ ਪੈਰਾ ਬੈਡਮਿੰਟਨ ਲਈ ਇੱਕ ਹੋਰ ਮਾਣ ਵਾਲਾ ਪਲ ਲਿਆਂਦਾ ਹੈ। ਉਨ੍ਹਾਂ ਨੇ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ:
“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਿਕਸਡ ਡਬਲਜ਼ ਐੱਸਐੱਚ6 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਨਿਤਿਆ ਸ਼੍ਰੀ ਸੁਮਤੀ ਸਿਵਨ ਅਤੇ ਕ੍ਰਿਸ਼ਨਾ ਨਾਗਰ ਨੂੰ ਵਧਾਈਆਂ! ਉਨ੍ਹਾਂ ਦੀ ਲਗਨ ਨੇ ਭਾਰਤੀ ਪੈਰਾ ਬੈਡਮਿੰਟਨ ਲਈ ਇੱਕ ਹੋਰ ਮਾਣ ਵਾਲਾ ਪਲ ਲਿਆਂਦਾ ਹੈ। ਆਉਣ ਵਾਲੇ ਮੁਕਾਬਲਿਆਂ ਵਿੱਚ ਉਨ੍ਹਾਂ ਨੂੰ ਹੋਰ ਸਫਲਤਾਵਾਂ ਮਿਲਣ ਦੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
********
ਐੱਮਜੇਪੀਐੱਸ/ਐੱਸਐੱਸ/ਪੀਆਰਕੇ