ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਪ੍ਰਮੋਦ ਭਗਤ ਅਤੇ ਮਨੀਸ਼ਾ ਰਾਮਦਾਸ ਨੂੰ ਦਿੱਤੀ ਵਧਾਈ


Posted On: 22 OCT 2026 6:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਿਕਸਡ ਡਬਲਜ਼ ਐੱਸਐੱਲ3-ਐੱਸਯੂ5 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਅਤੇ ਸ਼ਲਾਘਾਯੋਗ ਯਤਨਾਂ ਲਈ ਪ੍ਰਮੋਦ ਭਗਤ ਅਤੇ ਮਨੀਸ਼ਾ ਰਾਮਦਾਸ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਤਾਲਮੇਲ, ਦ੍ਰਿੜ੍ਹ ਇਰਾਦਾ ਅਤੇ ਮੁਕਾਬਲੇ ਦੀ ਭਾਵਨਾ ਸਾਫ਼ ਨਜ਼ਰ ਆਈ ਹੈ। ਉਨ੍ਹਾਂ ਨੇ ਇਸ ਪ੍ਰਤਿਭਾਸ਼ਾਲੀ ਜੋੜੀ ਦੀ ਖੇਡ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ:

“ਪ੍ਰਮੋਦ ਭਗਤ ਅਤੇ ਮਨੀਸ਼ਾ ਰਾਮਦਾਸ ਦਾ ਇੱਕ ਸ਼ਲਾਘਾਯੋਗ ਉਪਰਾਲਾ!

ਇਸ ਪ੍ਰਤਿਭਾਸ਼ਾਲੀ ਜੋੜੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਿਕਸਡ ਡਬਲਜ਼ ਐੱਸਐੱਲ3-ਐੱਸਯੂ5 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ ਹੈ। 

ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਤਾਲਮੇਲ, ਦ੍ਰਿੜ੍ਹ ਇਰਾਦਾ ਅਤੇ ਮੁਕਾਬਲੇ ਦੀ ਭਾਵਨਾ ਸਾਫ਼ ਨਜ਼ਰ ਆਈ। 

ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327212) ਵਿਜ਼ੀਟਰ ਕਾਊਂਟਰ : 25