ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਅਭਿਜੀਤ ਸਖੂਜਾ ਨੂੰ ਦਿੱਤੀ ਵਧਾਈ

Posted On: 22 OCT 2026 6:13PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ ਸਿੰਗਲਜ਼ ਐੱਸਐੱਲ4 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਅਭਿਜੀਤ ਸਖੂਜਾ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ ਪਹਿਲੇ ਪ੍ਰਦਰਸ਼ਨ ਵਿੱਚ ਹੀ ਪੋਡੀਅਮ ਤੱਕ ਪਹੁੰਚਣਾ ਸ਼ਲਾਘਾਯੋਗ ਪ੍ਰਾਪਤੀ ਹੈ, ਜੋ ਉਨ੍ਹਾਂ ਦੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਅਭਿਜੀਤ ਦੇ ਖੇਡ ਕਰੀਅਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ਰਾਹੀਂ ਪੋਸਟ ਕਰਦਿਆਂ ਕਿਹਾ:

“ਅਭਿਜੀਤ ਸਖੂਜਾ ਲਈ ਸ਼ਾਨਦਾਰ ਸ਼ੁਰੂਆਤ! 

ਉਨ੍ਹਾਂ ਨੂੰ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ ਸਿੰਗਲਜ਼ ਐੱਸਐੱਲ4 ਪੈਰਾ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਵਧਾਈਆਂ। ਆਪਣੇ ਪਹਿਲੇ ਪ੍ਰਦਰਸ਼ਨ ਵਿੱਚ ਹੀ ਪੋਡੀਅਮ ਤੱਕ ਪਹੁੰਚਣਾ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ ਜੋ ਉਨ੍ਹਾਂ ਦੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ। ਖੇਡਾਂ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327214) ਵਿਜ਼ੀਟਰ ਕਾਊਂਟਰ : 15