ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੂੰ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਫ਼ੋਨ ਆਇਆ


ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਈਲ ਵਿਸ਼ੇਸ਼ ਰਣਨੀਤਕ ਭਾਈਵਾਲੀ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ

ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੇ ਘਟਨਾਕ੍ਰਮ ’ਤੇ ਚਰਚਾ ਕੀਤੀ ਅਤੇ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਵੱਲੋਂ ਗੱਲਬਾਤ ਅਤੇ ਕੂਟਨੀਤੀ ਦਾ ਸੱਦਾ ਦੁਹਰਾਇਆ

Posted On: 22 OCT 2026 6:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਫ਼ੋਨ ਆਇਆ।

ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਈਲ ਸਬੰਧਾਂ ਵਿੱਚ ਨਿਰੰਤਰ ਗਤੀਸ਼ੀਲਤਾ ਦਾ ਸਵਾਗਤ ਕੀਤਾ ਅਤੇ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਰਣਨੀਤਕ ਭਾਈਵਾਲੀ ਹੋਰ ਮਜ਼ਬੂਤ ​​ਕਰਨ ਦੀ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ।

ਆਗੂਆਂ ਨੇ ਪੱਛਮੀ ਏਸ਼ੀਆ ਦੇ ਹਾਲੀਆ ਘਟਨਾਕ੍ਰਮ ’ਤੇ ਵੀ ਵਿਚਾਰਾਂ ਕੀਤੀਆਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ। 

ਪ੍ਰਧਾਨ ਮੰਤਰੀ ਮੋਦੀ ਨੇ ਮਸਲੇ ਦੇ ਹੱਲ ਲਈ ਭਾਰਤ ਵੱਲੋਂ ਗੱਲਬਾਤ ਅਤੇ ਕੂਟਨੀਤੀ ਦੇ ਸੱਦੇ ਨੂੰ ਦੁਹਰਾਇਆ।

ਦੋਵਾਂ ਆਗੂਆਂ ਨੇ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਜਤਾਈ।

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327216) ਵਿਜ਼ੀਟਰ ਕਾਊਂਟਰ : 8