ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਸ਼ੀਤਲ ਦੇਵੀ ਨੂੰ ਦਿੱਤੀ ਵਧਾਈ

Posted On: 22 OCT 2026 6:33PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਵਿਅਕਤੀਗਤ ਪੈਰਾ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ, ਸਫਲਤਾਪੂਰਵਕ ਆਪਣੇ ਖਿਤਾਬ ਦਾ ਬਚਾਅ ਕਰਨ ਅਤੇ ਲਗਾਤਾਰ ਦੂਜੇ ਸੀਜ਼ਨ ਵਿੱਚ ਸੋਨੇ ਦਾ ਤਗ਼ਮਾ ਜਿੱਤਣ ਲਈ ਸ਼ੀਤਲ ਦੇਵੀ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਖੇਡਾਂ ਵਿੱਚ ਉਨ੍ਹਾਂ ਦੀ ਸਟੀਕਤਾ, ਨਿਰੰਤਰਤਾ ਅਤੇ ਲਗਨ ਸੱਚਮੁੱਚ ਕਮਾਲ ਦੀ ਹੈ। ਉਨ੍ਹਾਂ ਨੇ ਸ਼ੀਤਲ ਦੇਵੀ ਦੇ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਵਿਅਕਤੀਗਤ ਪੈਰਾ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ਵਿੱਚ ਸ਼ੀਤਲ ਦੇਵੀ ਦਾ ਸ਼ਾਨਦਾਰ ਪ੍ਰਦਰਸ਼ਨ! ਉਨ੍ਹਾਂ ਨੇ ਸਫਲਤਾਪੂਰਵਕ ਆਪਣੇ ਖਿਤਾਬ ਦਾ ਬਚਾਅ ਕੀਤਾ ਹੈ ਅਤੇ ਲਗਾਤਾਰ ਦੂਜੇ ਸੀਜ਼ਨ ਵਿੱਚ ਸੋਨੇ ਦਾ ਤਗ਼ਮਾ ਹਾਸਲ ਕੀਤਾ ਹੈ। ਖੇਡਾਂ ਵਿੱਚ ਉਨ੍ਹਾਂ ਦੀ ਸਟੀਕਤਾ, ਨਿਰੰਤਰਤਾ ਅਤੇ ਲਗਨ ਸੱਚਮੁੱਚ ਕਮਾਲ ਦੀ ਹੈ। ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ

 


(Release ID: 2327222) ਵਿਜ਼ੀਟਰ ਕਾਊਂਟਰ : 20