Posted On:
23 OCT 2026 7:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ ਸਿੰਗਲਜ਼ ਐੱਸਐੱਲ3 ਮੁਕਾਬਲੇ ਦੌਰਾਨ ਨਿਤੇਸ਼ ਕੁਮਾਰ ਨੂੰ ਸੋਨੇ ਦਾ ਤਗ਼ਮਾ ਅਤੇ ਪ੍ਰਮੋਦ ਭਗਤ ਨੂੰ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦੋਵਾਂ ਖਿਡਾਰੀਆਂ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਵਿੱਚ ਕਿਹਾ;
“ਭਾਰਤੀ ਪੈਰਾ ਬੈਡਮਿੰਟਨ ਦਾ ਸ਼ਾਨਦਾਰ ਪ੍ਰਦਰਸ਼ਨ! ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ ਸਿੰਗਲਜ਼ ਐੱਸਐੱਲ3 ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਨਿਤੇਸ਼ ਕੁਮਾਰ ਨੂੰ ਅਤੇ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਪ੍ਰਮੋਦ ਭਗਤ ਨੂੰ ਵਧਾਈਆਂ। ਇਹ ਦੋਵਾਂ ਖਿਡਾਰੀਆਂ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਮੀਦ ਹੈ ਕਿ ਉਹ ਇਸੇ ਤਰ੍ਹਾਂ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ: ਪ੍ਰਧਾਨ ਮੰਤਰੀ @narendramodi”
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ