ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਅਜੈ ਕੁਮਾਰ ਨੂੰ ਵਧਾਈ ਦਿੱਤੀ

Posted On: 23 OCT 2026 7:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 400 ਮੀਟਰ ਟੀ64 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਅਜੈ ਕੁਮਾਰ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਟਰੈਕ ’ਤੇ ਉਨ੍ਹਾਂ ਦੇ ਪ੍ਰਦਰਸ਼ਨ ਨੇ ਭਾਰਤ ਲਈ ਇੱਕ ਹੋਰ ਮਾਣ ਵਾਲਾ ਪਲ ਲਿਆਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਰਹਿਣਗੇ ਅਤੇ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 400 ਮੀਟਰ ਟੀ64 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਅਜੈ ਕੁਮਾਰ ਨੂੰ ਵਧਾਈਆਂ! ਟਰੈਕ ’ਤੇ ਉਨ੍ਹਾਂ ਦੇ ਪ੍ਰਦਰਸ਼ਨ ਨੇ ਭਾਰਤ ਲਈ ਇੱਕ ਹੋਰ ਮਾਣ ਵਾਲਾ ਪਲ ਲਿਆਂਦਾ ਹੈ। ਉਮੀਦ ਹੈ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਰਹਿਣਗੇ ਅਤੇ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨਗੇ: ਪ੍ਰਧਾਨ ਮੰਤਰੀ @narendramodi”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327776) ਵਿਜ਼ੀਟਰ ਕਾਊਂਟਰ : 10