Posted On:
23 OCT 2026 7:19PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਸਿੰਗਲਜ਼ ਐੱਸਐੱਲ4 ਈਵੈਂਟ ਵਿੱਚ ਸੋਨ ਤਮਗਾ ਜਿੱਤ ਕੇ ਯਾਦਗਾਰੀ ਸ਼ੁਰੂਆਤ ਕਰਨ ’ਤੇ ਨਵੀਨ ਸਿਵਕੁਮਾਰ ਨੂੰ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਹ ਲਗਾਤਾਰ ਨਵੇਂ ਮੀਲ ਪੱਥਰ ਸਥਾਪਤ ਕਰਦੇ ਰਹਿਣਗੇ ਅਤੇ ਸਾਥੀ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਏਸ਼ਿਆਈ ਪੈਰਾ ਖੇਡਾਂ ਵਿੱਚ ਨਵੀਨ ਸਿਵਕੁਮਾਰ ਦੀ ਯਾਦਗਾਰੀ ਸ਼ੁਰੂਆਤ!
ਪੁਰਸ਼ਾਂ ਦੇ ਸਿੰਗਲਜ਼ ਐੱਸਐੱਲ4 ਈਵੈਂਟ ਵਿੱਚ ਸੋਨ ਤਮਗਾ ਜਿੱਤਣ ’ਤੇ ਵਧਾਈਆਂ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਦਾ ਮਾਣ ਵਧਾਇਆ ਹੈ। ਕਾਮਨਾ ਹੈ ਕਿ ਉਹ ਲਗਾਤਾਰ ਨਵੇਂ ਮੀਲ ਪੱਥਰ ਸਥਾਪਤ ਕਰਦੇ ਰਹਿਣ ਅਤੇ ਸਾਥੀ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਰਹਿਣ: ਪ੍ਰਧਾਨ ਮੰਤਰੀ @narendramodi”
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ