ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ’ਤੇ ਜਹਾਨ ਦੋਰਾਬ ਮਦਨ ਅਤੇ ਸ਼ੁਭਮ ਵਾਧਵਾ ਨੂੰ ਵਧਾਈ ਦਿੱਤੀ

Posted On: 23 OCT 2026 7:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਡਬਲਜ਼ ਵਰਗ ਐੱਮਡੀ4 ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਣ ’ਤੇ ਜਹਾਨ ਦੋਰਾਬ ਮਦਨ ਅਤੇ ਸ਼ੁਭਮ ਵਾਧਵਾ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਇਨ੍ਹਾਂ ਖੇਡਾਂ ਦੇ ਇਸ ਈਵੈਂਟ ਵਿੱਚ ਭਾਰਤ ਦਾ ਪਹਿਲਾ ਤਮਗਾ ਹੈ। ਉਨ੍ਹਾਂ ਨੇ ਦੋਵਾਂ ਨੂੰ ਭਵਿੱਖ ਵਿੱਚ ਹੋਰ ਵੀ ਕਈ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਡਬਲਜ਼ ਵਰਗ ਐੱਮਡੀ4 ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ’ਤੇ ਜਹਾਨ ਦੋਰਾਬ ਮਦਨ ਅਤੇ ਸ਼ੁਭਮ ਵਾਧਵਾ ਨੂੰ ਵਧਾਈਆਂ! ਉਨ੍ਹਾਂ ਦੀ ਇਹ ਪ੍ਰਾਪਤੀ ਇਨ੍ਹਾਂ ਖੇਡਾਂ ਦੇ ਇਸ ਈਵੈਂਟ ਵਿੱਚ ਭਾਰਤ ਦਾ ਪਹਿਲਾ ਤਮਗਾ ਹੈ। ਦੋਵਾਂ ਨੂੰ ਭਵਿੱਖ ਵਿੱਚ ਹੋਰ ਵੀ ਕਈ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327783) ਵਿਜ਼ੀਟਰ ਕਾਊਂਟਰ : 30