ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਪਰਮੋਦ ਨੂੰ ਵਧਾਈ ਦਿੱਤੀ

Posted On: 23 OCT 2026 7:14PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 1500 ਮੀਟਰ ਟੀ46 ਈਵੈਂਟ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਪਰਮੋਦ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਮੁਕਾਬਲੇ ਵਿੱਚ ਵੀ ਚਾਂਦੀ ਦਾ ਤਮਗਾ ਜਿੱਤਣ ਨੂੰ ਦੁਹਰਾਉਣਾ ਇੱਕ ਸ਼ਾਨਦਾਰ ਪ੍ਰਾਪਤੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪਰਮੋਦ ਆਪਣੀ ਖੇਡ ਯਾਤਰਾ ਰਾਹੀਂ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 1500 ਮੀਟਰ ਟੀ46 ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਪਰਮੋਦ ਨੂੰ ਵਧਾਈਆਂ! ਪਿਛਲੇ ਮੁਕਾਬਲੇ ਵਿੱਚ ਵੀ ਚਾਂਦੀ ਦਾ ਤਮਗਾ ਜਿੱਤਣ ਨੂੰ ਦੁਹਰਾਉਣਾ ਇੱਕ ਸ਼ਾਨਦਾਰ ਪ੍ਰਾਪਤੀ ਹੈ। ਕਾਮਨਾ ਹੈ ਕਿ ਉਹ ਆਪਣੀ ਖੇਡ ਯਾਤਰਾ ਰਾਹੀਂ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਦੇ ਰਹਿਣ: ਪ੍ਰਧਾਨ ਮੰਤਰੀ @narendramodi”

*****

ਐੱਸਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327784) ਵਿਜ਼ੀਟਰ ਕਾਊਂਟਰ : 23