ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਜ਼ਾਦੀ ਦੇ ਅਸਲ ਮਹੱਤਵ ਨੂੰ ਉਜਾਗਰ ਕਰਦਿਆਂ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 23 OCT 2026 8:12AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਅਸਲ ਆਜ਼ਾਦੀ ਦਾ ਮਹੱਤਵ ਇਸ ਗੱਲ ਵਿੱਚ ਹੈ ਕਿ ਵਿਅਕਤੀ ਡਰ ਅਤੇ ਅਧੀਨਗੀ ਤੋਂ ਮੁਕਤ ਹੋ ਕੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

"यावदस्यास्वतन्त्रत्वं तावदीश्वरतो भयम्।
य एतत्समुपासीरंस्ते मुह्यन्ति शुचार्पिताः॥"  

ਜਦੋਂ ਤੱਕ ਮਨੁੱਖ ਆਪਣੇ ਆਪ ਨੂੰ ਆਜ਼ਾਦ ਨਹੀਂ ਸਮਝਦਾ, ਉਦੋਂ ਤੱਕ ਉਹ ਆਪਣੇ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਸ਼ਕਤੀ ਦੇ ਡਰ ਵਿੱਚ ਜਿਊਂਦਾ ਰਹਿੰਦਾ ਹੈ। ਇਸ ਵਿਚਾਰ ਨੂੰ ਸਵੀਕਾਰ ਕਰਨ ਵਾਲੇ ਲੋਕ ਡਰ ਅਤੇ ਦੁੱਖ ਨਾਲ ਘਿਰੇ ਰਹਿੰਦੇ ਹਨ ਅਤੇ ਗੁਮਰਾਹ ਹੋ ਜਾਂਦੇ ਹਨ। ਅਸਲ ਵਿੱਚ, ਆਜ਼ਾਦੀ ਦਾ ਮਹੱਤਵ ਇਸ ਗੱਲ ਵਿੱਚ ਹੈ ਕਿ ਮਨੁੱਖ ਡਰ ਅਤੇ ਅਧੀਨਗੀ ਤੋਂ ਮੁਕਤ ਹੋ ਕੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕੇ।

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2327787) ਵਿਜ਼ੀਟਰ ਕਾਊਂਟਰ : 22