Posted On:
23 OCT 2026 10:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 100 ਮੀਟਰ ਟੀ44 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸੰਦੀਪ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ 400 ਮੀਟਰ ਮੁਕਾਬਲੇ ਵਿੱਚ ਵਿਸ਼ਵ ਰਿਕਾਰਡ ਨਾਲ ਜਿੱਤੇ ਗਏ ਸੋਨੇ ਦੇ ਤਗ਼ਮੇ ਵਿੱਚ ਇਸ ਤਗ਼ਮੇ ਦਾ ਸ਼ਾਮਲ ਹੋਣਾ ਉਨ੍ਹਾਂ ਦੀ ਮੁਹਿੰਮ ਨੂੰ ਯਾਦਗਾਰ ਬਣਾਉਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਨੂੰ ਛੂੰਹਦੇ ਰਹਿਣਗੇ ਅਤੇ ਭਾਰਤ ਦਾ ਮਾਣ ਵਧਾਉਂਦੇ ਰਹਿਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਸਾਂਝੀ ਕੀਤੀ:
“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ 100 ਮੀਟਰ ਟੀ44 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸੰਦੀਪ ਨੂੰ ਵਧਾਈਆਂ!
400 ਮੀਟਰ ਮੁਕਾਬਲੇ ਵਿੱਚ ਵਿਸ਼ਵ ਰਿਕਾਰਡ ਨਾਲ ਜਿੱਤੇ ਗਏ ਸੋਨੇ ਦੇ ਤਗ਼ਮੇ ਵਿੱਚ ਇਸ ਤਗ਼ਮੇ ਦਾ ਸ਼ਾਮਲ ਹੋਣਾ ਇਸ ਮੁਹਿੰਮ ਨੂੰ ਯਾਦਗਾਰ ਬਣਾਉਂਦਾ ਹੈ। ਉਮੀਦ ਹੈ ਕਿ ਉਹ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਨੂੰ ਛੂੰਹਦੇ ਰਹਿਣਗੇ ਅਤੇ ਭਾਰਤ ਦਾ ਮਾਣ ਵਧਾਉਂਦੇ ਰਹਿਣਗੇ: ਪ੍ਰਧਾਨ ਮੰਤਰੀ @narendramodi”
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ