ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਨਵਦੀਪ ਨੂੰ ਵਧਾਈ ਦਿੱਤੀ

Posted On: 23 OCT 2026 10:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ40/ਐੱਫ41 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਨਵਦੀਪ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਸੀਜ਼ਨ ਦੇ ਚੌਥੇ ਸਥਾਨ ਵਾਲੇ ਪ੍ਰਦਰਸ਼ਨ ਵਿੱਚ ਸੁਧਾਰ ਕਰਕੇ ਤਗ਼ਮਾ ਜਿੱਤਣਾ ਇਸ ਪ੍ਰਾਪਤੀ ਨੂੰ ਖਾਸ ਬਣਾਉਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਭਾਰਤ ਦਾ ਮਾਣ ਵਧਾਉਂਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ40/ਐੱਫ41 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਨਵਦੀਪ ਨੂੰ ਵਧਾਈਆਂ! ਪਿਛਲੇ ਸੀਜ਼ਨ ਵਿੱਚ ਚੌਥੇ ਸਥਾਨ ’ਤੇ ਰਹਿਣ ਮਗਰੋਂ ਇਸ ਵਾਰ ਪ੍ਰਦਰਸ਼ਨ ਵਿੱਚ ਸੁਧਾਰ ਕਰਨਾ ਇਸ ਪ੍ਰਾਪਤੀ ਨੂੰ ਖਾਸ ਬਣਾਉਂਦਾ ਹੈ। ਉਮੀਦ ਹੈ ਕਿ ਉਹ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਭਾਰਤ ਦਾ ਮਾਣ ਵਧਾਉਂਦੇ ਰਹਿਣਗੇ: ਪ੍ਰਧਾਨ ਮੰਤਰੀ @narendramodi”

 

***********

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2328008) ਵਿਜ਼ੀਟਰ ਕਾਊਂਟਰ : 29