Posted On:
25 OCT 2026 8:17AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੁਣੇ ਸਮਾਪਤ ਹੋਈਆਂ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਭਾਰਤ ਦੇ ਪੈਰਾ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਰਿਕਾਰਡ 114 ਤਗ਼ਮਿਆਂ ਦੇ ਨਾਲ, ਇਹ ਖੇਡਾਂ ਵਿੱਚ ਭਾਰਤ ਦਾ ਹੁਣ ਤੱਕ ਦਾ ਸਰਬੋਤਮ ਪ੍ਰਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ। ਉਨ੍ਹਾਂ ਨੇ ਦਲ ਦੇ ਹਰੇਕ ਮੈਂਬਰ ਨੂੰ ਉਨ੍ਹਾਂ ਦੇ ਬੇਮਿਸਾਲ ਦ੍ਰਿੜ੍ਹ ਇਰਾਦੇ ਲਈ ਵਧਾਈ ਦਿੱਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਖਿਡਾਰੀ ਨੇ ਇਸ ਇਤਿਹਾਸਕ ਪ੍ਰਾਪਤੀ ਵਿੱਚ ਯੋਗਦਾਨ ਪਾਇਆ ਹੈ ਅਤੇ ਆਪਣੀਆਂ ਪ੍ਰਾਪਤੀਆਂ ਨਾਲ ਅਣਗਿਣਤ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਹੁਣੇ ਸਮਾਪਤ ਹੋਈਆਂ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਸਾਡੇ ਪੈਰਾ ਖਿਡਾਰੀਆਂ ਵੱਲੋਂ ਕੀਤੀ ਗਈ ਇਹ ਕਿੰਨੀ ਸ਼ਾਨਦਾਰ ਪ੍ਰਾਪਤੀ ਹੈ!
ਰਿਕਾਰਡ 114 ਤਗ਼ਮਿਆਂ ਦੇ ਨਾਲ, ਇਹ ਖੇਡਾਂ ਵਿੱਚ ਭਾਰਤ ਦਾ ਹੁਣ ਤੱਕ ਦਾ ਸਰਬੋਤਮ ਪ੍ਰਦਰਸ਼ਨ ਹੈ। ਇਹ ਸਮੁੱਚੇ ਦੇਸ਼ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ!
ਮੈਂ ਆਪਣੇ ਦਲ ਦੇ ਹਰੇਕ ਮੈਂਬਰ ਨੂੰ ਉਨ੍ਹਾਂ ਦੇ ਬੇਮਿਸਾਲ ਦ੍ਰਿੜ੍ਹ ਇਰਾਦੇ ਲਈ ਵਧਾਈ ਦਿੰਦਾ ਹਾਂ।
ਹਰੇਕ ਖਿਡਾਰੀ ਨੇ ਇਸ ਇਤਿਹਾਸਕ ਪ੍ਰਾਪਤੀ ਵਿੱਚ ਯੋਗਦਾਨ ਪਾਇਆ ਹੈ ਅਤੇ ਆਪਣੀਆਂ ਪ੍ਰਾਪਤੀਆਂ ਨਾਲ ਅਣਗਿਣਤ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ।”
*******
ਐੱਮਜੇਪੀਐੱਸ/ਐੱਸਐੱਸ/ਪੀਆਰਕੇ