Posted On:
26 OCT 2026 8:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਹੋ ਰਹੇ 12ਵੇਂ ਬ੍ਰਿਕਸ ਸੰਸਦੀ ਮੰਚ 2026 ਦੇ ਦੌਰਾਨ ਬ੍ਰਿਕਸ ਦੇਸ਼ਾਂ ਦੇ ਸੰਸਦ ਮੈਂਬਰਾਂ ਨਾਲ ਸਾਰਥਕ ਸੰਵਾਦ ਕੀਤਾ।
ਇਸ ਸੰਵਾਦ ਦੇ ਦੌਰਾਨ ਪ੍ਰਧਾਨ ਮੰਤਰੀ ਅਤੇ ਭਾਰਤ ਆਏ ਸੰਸਦੀ ਵਫ਼ਦਾਂ ਦੇ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਆਪਕ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਦਿੱਲੀ ਵਿੱਚ ਆਯੋਜਿਤ 12ਵੇਂ ਬ੍ਰਿਕਸ ਸੰਸਦੀ ਮੰਚ 2026 ਦੇ ਦੌਰਾਨ ਬ੍ਰਿਕਸ ਦੇਸ਼ਾਂ ਦੇ ਸੰਸਦ ਮੈਂਬਰਾਂ ਨਾਲ ਸਾਰਥਕ ਸੰਵਾਦ ਹੋਇਆ। ਇਸ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ।”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ