ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਚੱਕਰਵਾਤ ‘ਅਰਨਬ’ ਦੇ ਮੱਦੇਨਜ਼ਰ ਆਂਧਰ ਪ੍ਰਦੇਸ਼, ਪੁਡੂਚੇਰੀ, ਓਡੀਸ਼ਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ
ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਫ਼ਤ ਦੇ ਸਮੇਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਘੱਟ ਕਰਨ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
NDRF ਅਤੇ SDRF ਦੀਆਂ ਟੀਮਾਂ ਸਰਗਰਮੀ ਨਾਲ ਯੁੱਧ ਪੱਧਰ ‘ਤੇ ਬਚਾਅ ਅਤੇ ਰਾਹਤ ਕਾਰਜ ਕਰ ਰਹੀਆਂ ਹਨ
ਆਫ਼ਤ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਅਤੇ ਅੱਗੇ ਦੀ ਲੋੜੀਂਦੀ ਸਹਾਇਤਾ ਤੈਅ ਕਰਨ ਲਈ ਜਲਦੀ ਹੀ IMCT (ਅੰਤਰ-ਮੰਤਰਾਲੇ ਕੇਂਦਰੀ ਟੀਮਾਂ) ਭੇਜੀਆਂ ਜਾਣਗੀਆਂ
ਇਸ ਆਫ਼ਤ ਦੇ ਸਮੇਂ ਭਾਰਤ ਸਰਕਾਰ ਪੂਰੀ ਵਚਨਬੱਧਤਾ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ
Posted On:
29 OCT 2026 11:36AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਚੱਕਰਵਾਤ ‘ਅਰਨਬ’ ਦੇ ਮੱਦੇਨਜ਼ਰ ਆਂਧਰ ਪ੍ਰਦੇਸ਼, ਪੁਡੂਚੇਰੀ, ਓਡੀਸ਼ਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ।
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਚੱਕਰਵਾਤ ‘ਅਰਨਬ’ ਦੇ ਮੱਦੇਨਜ਼ਰ ਆਂਧਰ ਪ੍ਰਦੇਸ਼, ਪੁਡੂਚੇਰੀ, ਓਡੀਸ਼ਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਆਫ਼ਤ ਦੇ ਸਮੇਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਘੱਟ ਕਰਨ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ NDRF ਅਤੇ SDRF ਦੀਆਂ ਟੀਮਾਂ ਸਰਗਰਮੀ ਨਾਲ ਜੰਗੀ ਪੱਧਰ ‘ਤੇ ਬਚਾਅ ਅਤੇ ਰਾਹਤ ਕਾਰਜ ਕਰ ਰਹੀਆਂ ਹਨ। ਆਫ਼ਤ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਅਤੇ ਅੱਗੇ ਦੀ ਲੋੜੀਂਦੀ ਸਹਾਇਤਾ ਤੈਅ ਕਰਨ ਲਈ ਜਲਦੀ ਹੀ IMCT (ਅੰਤਰ-ਮੰਤਰਾਲੇ ਕੇਂਦਰੀ ਟੀਮਾਂ) ਭੇਜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਪੂਰੀ ਵਚਨਬੱਧਤਾ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ।
*****
ਆਰਕੇ/ਆਰਆਰ/ਪੀਐੱਸ/ਏਕੇ
(Release ID: 2330096)
ਵਿਜ਼ੀਟਰ ਕਾਊਂਟਰ : 9
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam