ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇ.ਪੀ. ਨੱਡਾ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁਕਾਈ

Posted On: 31 OCT 2026 11:36AM by PIB Chandigarh

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਸ਼੍ਰੀ ਜੇ.ਪੀ. ਨੱਡਾ ਨੇ ਅੱਜ ਨਵੀਂ ਦਿੱਲੀ ਦੇ ਕਰਤਵਯ ਭਵਨ-1 ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਰਸਾਇਣ ਅਤੇ ਖਾਦ ਮੰਤਰਾਲੇ, ਦੋਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁਕਾਈ। ਇਹ ਸਮਾਰੋਹ ਵਿੱਚ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਮਨਾਈ ਗਈ, ਜਿਨ੍ਹਾਂ ਦਾ ਰਾਸ਼ਟਰ ਦੀ ਇਕਜੁੱਟਤਾ ਅਤੇ ਏਕਤਾ ਵਿੱਚ ਯੋਗਦਾਨ ਇੱਕ ਸਥਾਈ ਪ੍ਰੇਰਨਾ ਬਣਿਆ ਹੋਇਆ ਹੈ।

ਇਸ ਸਮਾਰੋਹ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਸ਼੍ਰੀਮਤੀ ਪੁਣਯ ਸਲੀਲਾ ਸ੍ਰੀਵਾਸਤਵ; ਰਸਾਇਣ ਅਤੇ ਖਾਦ ਮੰਤਰਾਲੇ ਦੇ ਖਾਦ ਵਿਭਾਗ ਦੇ ਸਕੱਤਰ ਸ਼੍ਰੀ ਰਜਤ ਕੁਮਾਰ ਮਿਸ਼ਰਾ; ਰਸਾਇਣ ਅਤੇ ਖਾਦ ਮੰਤਰਾਲੇ; ਦੇ ਰਸਾਇਣ ਅਤੇ ਪੈਟਰੋਕੈਮੀਕਲ ਵਿਭਾਗ ਦੇ ਸਕੱਤਰ ਸ਼੍ਰੀ ਤੇਜਵੀਰ ਸਿੰਘ, ਸਿਹਤ ਖੋਜ ਵਿਭਾਗ ਦੇ ਸਕੱਤਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR); ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਿਲ; ਸਿਹਤ ਸੇਵਾ ਦੇ ਡਾਇਰੈਕਟਰ ਜਨਰਲ ਡਾ. ਲਵਨੀਸ਼ ਜੀ. ਕ੍ਰਿਸ਼ਨਾ ਅਤੇ ਨੈਸ਼ਨਲ ਹੈਲਥ ਅਥਾਰਿਟੀ (ਐੱਨਐੱਚਏ) ਦੇ ਸੀਈਓ ਸ਼੍ਰੀ ਸੁਨੀਲ ਕੁਮਾਰ ਬਰਨਵਾਲ ਦੇ ਨਾਲ-ਨਾਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਰਸਾਇਣ ਅਤੇ ਖਾਦ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ।

ਸਹੁੰ ਚੁੱਕ ਸਮਾਗਮ ਨੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੂਹਿਕ ਵਚਨਬੱਧਤਾ ਨੂੰ ਦੁਹਰਾਇਆ। ਸਰਦਾਰ ਵੱਲਭਭਾਈ ਪਟੇਲ ਦੀ ਵਿਰਾਸਤ ਦਾ ਸਨਮਾਨ ਕਰਨ ਅਤੇ ਰਾਸ਼ਟਰੀ ਏਕਤਾ ਅਤੇ ਇਕਜੁੱਟਤਾ ਦੇ ਮਹੱਤਵ ਨੂੰ ਰੇਖਾਂਕਿਤ ਕਰਨ ਲਈ ਹਰ ਸਾਲ 31 ਅਕਤੂਬਰ ਨੂੰ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਜਾਂਦਾ ਹੈ।

ਇਹ ਸਮਾਗਮ ਏਕਤਾ, ਅਖੰਡਤਾ ਅਤੇ ਰਾਸ਼ਟਰੀ ਏਕਤਾ ਦੇ ਆਦਰਸ਼ਾਂ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਨ ਦਾ ਇੱਕ ਮੌਕਾ ਸੀ; ਇਹ ਆਦਰਸ਼ ਇੱਕ ਵਿਕਸਿਤ ਅਤੇ ਇਕਜੁੱਟ ਭਾਰਤ ਦੀ ਦਿਸ਼ਾ ਵੱਲ ਦੇਸ਼ ਦੀ ਯਾਤਰਾ ਦੀ ਯਾਤਰਾ ਦੀ ਨਿਰੰਤਰ ਅਗਵਾਈ ਕਰਦੇ ਹਨ।

*****

 ਐੱਸਆਰ/ਏਕੇ

HFW/Rashtriya Ekta Diwas Pledge/31 October 2026/1


(Release ID: 2331015) ਵਿਜ਼ੀਟਰ ਕਾਊਂਟਰ : 17