ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 31 OCT 2026 10:51AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 'ਲੋਹ ਪੁਰਸ਼' ਅਤੇ ਅਖੰਡ ਭਾਰਤ ਦੇ ਨਿਰਮਾਤਾ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਆਪਣਾ ਜੀਵਨ ਇੱਕ ਸ਼ਕਤੀਸ਼ਾਲੀ, ਖ਼ੁਸ਼ਹਾਲ ਅਤੇ ਸਮਰੱਥ ਭਾਰਤ ਦੇ ਨਿਰਮਾਣ ਲਈ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦਾ ਇਹ ਯੋਗਦਾਨ ਇੱਕ ਵਿਕਸਤ ਅਤੇ ਆਤਮ-ਨਿਰਭਰ ਭਾਰਤ ਬਣਾਉਣ ਦੇ ਯਤਨਾਂ ਵਿੱਚ ਅੱਜ ਵੀ ਇੱਕ ਵੱਡੀ ਪ੍ਰੇਰਣਾ ਬਣਿਆ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਅਖੰਡ ਭਾਰਤ ਦੇ ਨਿਰਮਾਤਾ ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਾਦਰ ਨਮਨ। ਉਨ੍ਹਾਂ ਨੇ ਇੱਕ ਸ਼ਕਤੀਸ਼ਾਲੀ, ਖ਼ੁਸ਼ਹਾਲ ਅਤੇ ਸਮਰੱਥ ਭਾਰਤ ਦੇ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਵਿਕਸਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਲਈ ਬਹੁਤ ਵੱਡਾ ਪ੍ਰੇਰਣਾ ਸਰੋਤ ਹੈ।

 

********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2331281) ਵਿਜ਼ੀਟਰ ਕਾਊਂਟਰ : 20