Posted On:
01 NOV 2026 12:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਬੇ ਦੇ ਸਥਾਪਨਾ ਦਿਵਸ ਮੌਕੇ ਮੱਧ ਪ੍ਰਦੇਸ਼ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਮੱਧ ਪ੍ਰਦੇਸ਼ ਸ਼ਾਨਦਾਰ ਵਿਰਾਸਤ, ਅਮੀਰ ਸੱਭਿਆਚਾਰ ਅਤੇ ਅਦਭੁਤ ਕੁਦਰਤੀ ਸੁੰਦਰਤਾ ਦੀ ਧਰਤੀ ਹੈ ਅਤੇ ਇੱਥੋਂ ਦੇ ਵਿਸ਼ਵ-ਪ੍ਰਸਿੱਧ ਵਿਰਾਸਤੀ ਸਥਾਨ ਸੂਬੇ ਦੀ ਇਤਿਹਾਸਕ ਪਛਾਣ ਨੂੰ ਹੋਰ ਵੀ ਸ਼ਾਨਦਾਰ ਬਣਾਉਂਦੇ ਹਨ।
ਸ਼੍ਰੀ ਮੋਦੀ ਨੇ ਕਿਹਾ, “ਮੱਧ ਪ੍ਰਦੇਸ਼ ਦੇ ਲੋਕਾਂ ਨੇ ਆਪਣੀ ਪ੍ਰਤਿਭਾ ਅਤੇ ਉੱਦਮ ਨਾਲ ਹਰੇਕ ਖੇਤਰ ਵਿੱਚ ਜ਼ਿਕਰਯੋਗ ਯੋਗਦਾਨ ਪਾਇਆ ਹੈ। ਖੇਤੀਬਾੜੀ, ਉਦਯੋਗ, ਸੈਰ-ਸਪਾਟਾ, ਸਿੱਖਿਆ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਨਵੀਨਤਾ ਤੱਕ, ਸੂਬਾ ਨਿੱਤ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।”
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਸਾਰੇ ਭੈਣਾਂ-ਭਰਾਵਾਂ ਨੂੰ ਸੂਬੇ ਦੇ ਸਥਾਪਨਾ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ!
ਸਾਡਾ ਇਹ ਸੂਬਾ ਸ਼ਾਨਦਾਰ ਵਿਰਾਸਤ, ਅਮੀਰ ਸੱਭਿਆਚਾਰ ਅਤੇ ਅਦਭੁਤ ਕੁਦਰਤੀ ਸੁੰਦਰਤਾ ਦੀ ਧਰਤੀ ਹੈ। ਇੱਥੋਂ ਦੇ ਵਿਸ਼ਵ-ਪ੍ਰਸਿੱਧ ਵਿਰਾਸਤੀ ਸਥਾਨ ਇਸ ਦੀ ਇਤਿਹਾਸਕ ਪਛਾਣ ਨੂੰ ਹੋਰ ਵੀ ਸ਼ਾਨਦਾਰ ਬਣਾਉਂਦੇ ਹਨ।
ਮੱਧ ਪ੍ਰਦੇਸ਼ ਦੇ ਲੋਕਾਂ ਨੇ ਆਪਣੀ ਪ੍ਰਤਿਭਾ ਅਤੇ ਉੱਦਮ ਨਾਲ ਹਰੇਕ ਖੇਤਰ ਵਿੱਚ ਜ਼ਿਕਰਯੋਗ ਯੋਗਦਾਨ ਪਾਇਆ ਹੈ। ਖੇਤੀਬਾੜੀ, ਉਦਯੋਗ, ਸੈਰ-ਸਪਾਟਾ, ਸਿੱਖਿਆ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਨਵੀਨਤਾ ਤੱਕ, ਸੂਬਾ ਨਿੱਤ-ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਆਪਣੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਵੀ ਇਹ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਮੇਰੀ ਕਾਮਨਾ ਹੈ ਕਿ ਇਹ ਵਿਸ਼ੇਸ਼ ਮੌਕਾ ਸੂਬੇ ਦੇ ਮੇਰੇ ਪਰਿਵਾਰਕ ਮੈਂਬਰਾਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।”
****
ਐੱਮਜੇਪੀਐੱਸ/ਐੱਸਐੱਸ/ਵੀਜੇ