ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਕੁਰੂਕਸ਼ੇਤਰ ਵਿੱਚ ਹਰਿਆਣਾ ਰਾਜ ਦੇ ਗਠਨ ਦੇ 60ਵੇਂ ਵਰ੍ਹੇ ਦੇ ਮੌਕੇ ਆਯੋਜਿਤ ਹੀਰਕ ਜਯੰਤੀ ਸਮਾਗਮ ਵਿੱਚ ਸ਼ਾਮਲ ਹੋਏ


ਹਰਿਆਣਾ ਦੇ ਲੋਕਾਂ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸਮਾਜਿਕ ਪਰਿਵਰਤਨ, ਲੋਕਤੰਤਰ, ਸਾਹਿਤ ਅਤੇ ਵਿਗਿਆਨ ਦੇ ਖੇਤਰਾਂ ਵਿੱਚ ਸਾਰਥਕ ਯੋਗਦਾਨ ਪਾਇਆ ਹੈ: ਰਾਸ਼ਟਰਪਤੀ ਦ੍ਰੌਪਦੀ ਮੁਰਮੂ

Posted On: 01 NOV 2026 5:56PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅੱਜ 1 ਨਵੰਬਰ 2026 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹਰਿਆਣਾ ਰਾਜ ਦੇ ਗਠਨ ਦੇ 60ਵੇਂ ਵਰ੍ਹੇ ਦੇ ਮੌਕੇ ਆਯੋਜਿਤ ਹੀਰਕ ਜਯੰਤੀ ਸਮਾਗਮ ਵਿੱਚ ਸ਼ਾਮਲ ਹੋਏ।

ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਨੇ ਭਾਰਤ ਦੀ ਪ੍ਰਗਤੀ-ਯਾਤਰਾ ਦੇ ਅਨੇਕਾਂ ਪਹਿਲੂਆਂ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਹਰਿਆਣਾ ਵਾਸੀਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਨਿਸ਼ਕਾਮ ਕਰਮਯੋਗ ਦਾ ਅਮਰ ਸੰਦੇਸ਼ ਪੂਰੀ ਦੁਨੀਆ ਵਿੱਚ ਫੈਲਾਉਣ ਵਾਲੀ ਇਸ ਧਰਤੀ ਨੇ ਆਧੁਨਿਕ ਯੁੱਗ ਵਿੱਚ ਵੀ ਮਨੁੱਖੀ ਪ੍ਰਾਪਤੀਆਂ ਦੇ ਅਨੇਕਾਂ ਕੀਰਤੀਮਾਨ ਸਥਾਪਿਤ ਕੀਤੇ ਹਨ। ਹਰਿਆਣਾ ਦੇ ਲੋਕਾਂ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸਮਾਜਿਕ ਪਰਿਵਰਤਨ, ਲੋਕਤੰਤਰ, ਸਾਹਿਤ ਅਤੇ ਵਿਗਿਆਨ ਦੇ ਖੇਤਰਾਂ ਵਿੱਚ ਸਾਰਥਕ ਯੋਗਦਾਨ ਪਾਇਆ ਹੈ।

 

ਰਾਸ਼ਟਰਪਤੀ ਨੇ ਇਸ ਗੱਲ 'ਤੇ ਖ਼ੁਸ਼ੀ ਪ੍ਰਗਟਾਈ ਕਿ ਪਿਛਲੇ ਲਗਭਗ ਇੱਕ ਦਹਾਕੇ ਵਿੱਚ ਹਰਿਆਣਾ ਨੇ ਮਹਿਲਾ ਸ਼ਕਤੀਕਰਨ ਦੇ ਅਨੇਕਾਂ ਪਹਿਲੂਆਂ ਵਿੱਚ ਵਿਸ਼ੇਸ਼ ਤਰੱਕੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਜਨਵਰੀ 2015 ਵਿੱਚ ਪਾਨੀਪਤ ਤੋਂ ਸ਼ੁਰੂ ਕੀਤਾ ਗਿਆ 'ਬੇਟੀ ਬਚਾਓ, ਬੇਟੀ ਪੜ੍ਹਾਓ' ਰਾਸ਼ਟਰੀ ਅਭਿਆਨ ਮਹਿਲਾ ਸ਼ਕਤੀਕਰਨ ਦੀ ਦਿਸ਼ਾ ਵਿੱਚ ਬਹੁਤ ਮਹੱਤਵਪੂਰਨ ਪਹਿਲਕਦਮੀ ਸਾਬਤ ਹੋਇਆ ਹੈ। ਉਹ ਇਹ ਜਾਣ ਕੇ ਖ਼ੁਸ਼ ਹੋਏ ਕਿ ਸਾਲ 2014 ਦੀ ਤੁਲਨਾ ਵਿੱਚ ਸਾਲ 2025 ਵਿੱਚ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਰਾਜ ਅਤੇ ਕੇਂਦਰ ਸਰਕਾਰਾਂ ਦੇ ਤਾਲਮੇਲ ਵਾਲੇ ਯਤਨਾਂ ਨਾਲ ਇਹ ਅਨੁਪਾਤ ਸਮਾਨਤਾ ਦਾ ਪੱਧਰ ਪ੍ਰਾਪਤ ਕਰ ਲਵੇਗਾ। ਰਾਸ਼ਟਰਪਤੀ ਨੇ ਇਸ ਗੱਲ 'ਤੇ ਵੀ ਪੂਰਾ ਵਿਸ਼ਵਾਸ ਪ੍ਰਗਟਾਇਆ ਕਿ ਰਾਜ ਵਿੱਚ ਮਹਿਲਾ ਸਿਹਤ ਅਤੇ ਬਾਲੜੀ ਸਿੱਖਿਆ ਵਰਗੇ ਖੇਤਰਾਂ ਵਿੱਚ ਵੀ ਲਗਾਤਾਰ ਹੋ ਰਹੇ ਸੁਧਾਰ ਦੀ ਗਤੀ ਵਧੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤੀ ਖੇਡਾਂ ਦੇ ਇਤਿਹਾਸ ਵਿੱਚ ਹਰਿਆਣਾ ਦੇ ਖਿਡਾਰੀਆਂ ਨੇ ਵੱਕਾਰੀ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਬੇਮਿਸਾਲ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਹਨਾਂ ਨੇ ਹਰਿਆਣਾ ਦੀਆਂ ਧੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਖੇਡਾਂ ਵਿੱਚ ਆਪਣੀਆਂ ਵਿਲੱਖਣ ਪ੍ਰਾਪਤੀਆਂ ਨਾਲ ਦੇਸ਼ ਦਾ ਮਾਣ ਵਧਾਇਆ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਹਰਿਆਣਾ ਸਮਾਵੇਸ਼ੀ ਵਿਕਾਸ ਦੀ ਆਪਣੀ ਯਾਤਰਾ ਵਿੱਚ ਨਵੀਂਆਂ ਪੌੜੀਆਂ ਚੜ੍ਹ ਰਿਹਾ ਹੈ। ਉਹਨਾਂ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਨੇ ਦੁਨੀਆ ਨੂੰ ਗੀਤਾ ਦਾ ਸੰਦੇਸ਼ ਦਿੱਤਾ ਹੈ। ਉਹਨਾਂ ਨੇ ਕਾਮਨਾ ਕੀਤੀ ਕਿ ਭਗਵਾਨ ਕ੍ਰਿਸ਼ਨ ਦਾ ਸੰਦੇਸ਼ ਹਰਿਆਣਾ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਹਰ ਵਿਅਕਤੀ ਅਤੇ ਸੰਸਥਾ ਨੂੰ ਸ਼ਕਤੀ ਅਤੇ ਸਮਝ ਬਖ਼ਸ਼ੇ।

 

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2331619) ਵਿਜ਼ੀਟਰ ਕਾਊਂਟਰ : 5