ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੱਚ, ਗਿਆਨ ਅਤੇ ਚੰਗੇ ਆਚਰਣ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

Posted On: 05 NOV 2026 11:40AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ, ਪਰਿਵਾਰਾਂ ਅਤੇ ਸਮਾਜ ਨੂੰ ਬਣਾਈ ਰੱਖਣ ਵਾਲੀਆਂ ਕਦਰਾਂ-ਕੀਮਤਾਂ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ। ਇਹ ਸੁਭਾਸ਼ਿਤਮ ਇਸ ਗੱਲ ’ਤੇ ਜ਼ੋਰ ਦਿੰਦਾ ਹੈ ਕਿ ਸਚਾਈ ਨਾਲ ਧਰਮ ਦਾ ਪਾਲਣ ਹੁੰਦਾ ਹੈ, ਗਿਆਨ ਨੂੰ ਨਿਰੰਤਰ ਅਭਿਆਸ ਨਾਲ ਸੁਰੱਖਿਅਤ ਰੱਖਿਆ ਜਾਂਦਾ ਹੈ, ਸਫ਼ਾਈ ਨਾਲ ਸੁੰਦਰਤਾ ਬਣਾਈ ਰੱਖੀ ਜਾਂਦੀ ਹੈ ਅਤੇ ਚੰਗੇ ਆਚਰਣ ਰਾਹੀਂ ਪਰਿਵਾਰ ਦੇ ਸਨਮਾਨ ਦੀ ਰੱਖਿਆ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ;

“सत्येन रक्ष्यते धर्मो विद्याभ्यासेन रक्ष्यते।

मृजया रक्ष्यते रूपं कुलं वृत्तेन रक्ष्यते॥”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2333096) ਵਿਜ਼ੀਟਰ ਕਾਊਂਟਰ : 4