Posted On:
06 NOV 2026 12:12PM by PIB Chandigarh
ਲੇਬਰ ਕੋਡਸ, ਕਿਰਤ ਭਲਾਈ ਅਤੇ ਸਮਾਜਿਕ ਸੁਰੱਖਿਆ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਮਰੱਥਾ ਨਿਰਮਾਣ ਅਤੇ ਜਾਗਰੂਕਤਾ ਪ੍ਰੋਗਰਾਮ ‘ਸ਼੍ਰਮ ਸੰਵਾਦ’ ਦਾ ਆਯੋਜਨ 4 ਨਵੰਬਰ, 2026 ਨੂੰ ਮੱਧ ਪ੍ਰਦੇਸ਼ ਦੇ ਉੱਜੈਨ ਜ਼ਿਲ੍ਹੇ ਦੇ ਨਾਗਦਾ ਵਿੱਚ ਕੀਤਾ ਗਿਆ। ਇਸ ਪ੍ਰੋਗਰਾਮ ਦਾ ਸਾਂਝਾ ਆਯੋਜਨ ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਤੇ ਮੱਧ ਪ੍ਰਦੇਸ਼ ਸਰਕਾਰ ਦੇ ਕਿਰਤ ਵਿਭਾਗ ਦੁਆਰਾ ਮੈਸਰਜ਼ ਗ੍ਰਾਸਿਮ ਇੰਡਸਟ੍ਰੀਜ਼ ਲਿਮਿਟੇਡ ਦੇ ਸਹਿਯੋਗ ਨਾਲ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਉਦੇਸ਼ ਲੇਬਰ ਕੋਡਸ ਅਤੇ ਉਨ੍ਹਾਂ ਅਧੀਨ ਬਣਾਏ ਗਏ ਨਿਯਮਾਂ ਦੇ ਸਬੰਧ ਵਿੱਚ ਰੁਜ਼ਗਾਰਦਾਤਾਵਾਂ , ਮਨੁੱਖੀ ਸੰਸਾਧਨ (ਐੱਚਆਰ), ਕਾਨੂੰਨ ਅਤੇ ਵਿੱਤ ਖੇਤਰ ਦੇ ਪੇਸ਼ੇਵਰਾਂ ਦੇ ਦਰਮਿਆਨ ਜਾਗਰੂਕਤਾ ਵਧਾਉਣਾ ਸੀ। ਇਸ ਦੇ ਨਾਲ ਹੀ ਕਿਰਤ ਸੁਧਾਰਾਂ, ਕਿਰਤ ਭਲਾਈ ਅਤੇ ਸਮਾਜਿਕ ਸੁਰੱਖਿਆ ਪ੍ਰਤੀ ਜਾਗਰੂਕਤਾ ਅਤੇ ਸੰਸਥਾਗਤ ਸਮੱਰਥਾ ਨੂੰ ਮਜ਼ਬੂਤ ਕਰਨ ਅਤੇ ਕੇਂਦਰ ਅਤੇ ਰਾਜ ਸਰਕਾਰ ਦਰਮਿਆਨ ਤਾਲਮੇਲ ਅਤੇ ਸਬੰਧਿਤ ਹਿਤਧਾਰਕਾਂ ਦੀ ਭਾਈਵਾਲੀ ਨੂੰ ਹੁਲਾਰਾ ਦੇਣਾ ਵੀ ਇਸ ਦਾ ਉਦੇਸ਼ ਸੀ। ਪ੍ਰੋਗਰਾਮ ਦੀ ਪ੍ਰਧਾਨਗੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਡਾਇਰੈਕਟਰ ਸ਼੍ਰੀ ਐੱਸ.ਆਰ. ਦੱਤਾ ਨੇ ਕੀਤੀ। ਇਸ ਦੇ ਨਾਲ ਹੀ, ਮੈਸਰਜ਼ ਗ੍ਰਾਸਿਮ ਇੰਡਸਟ੍ਰੀਜ਼ ਲਿਮਿਟੇਡ, ਨਾਗਦਾ ਦੇ ਵਾਈਸ ਪ੍ਰੈਜ਼ੀਡੈਂਟ Sqn. Ldr. ਐੱਸ.ਕੇ. ਸਿੰਘ (ਸੇਵਾਮੁਕਤ) ਨੇ ਸਹਿ-ਪ੍ਰਧਾਨਗੀ ਕੀਤੀ। ਪ੍ਰੋਗਰਾਮ ਵਿੱਚ ਕਿਰਤ ਅਤੇ ਰੁਜ਼ਗਾਰ ਮੰਤਰਾਲਾ, ਮੱਧ ਪ੍ਰਦੇਸ਼ ਸਰਕਾਰ ਦੇ ਕਿਰਤ ਵਿਭਾਗ, ਕਰਮਚਾਰੀ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (EPFO), ਕਰਮਚਾਰੀ ਰਾਜ ਬੀਮਾ ਨਿਗਮ (ESIC), ਚੀਫ ਲੇਬਰ ਕਮਿਸ਼ਨਰ (ਕੇਂਦਰੀ) [CLC(C)], ਅਤੇ ਡਾਇਰੈਕਟੋਰੇਟ ਜਨਰਲ ਲੇਬਰ ਵੈੱਲਫੇਅਰ (DGLW) ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਰੁਜ਼ਗਾਰਦਾਤਾਵਾਂ, ਉਦਯੋਗ ਪ੍ਰਤੀਨਿਧੀਆਂ ਅਤੇ ਕਾਨੂੰਨ, ਮਨੁੱਖੀ ਸੰਸਾਧਨ ਅਤੇ ਵਿੱਤੀ ਖੇਤਰ ਦੇ 150 ਤੋਂ ਵੱਧ ਭਾਗੀਦਾਰ ਵੀ ਸ਼ਾਮਲ ਹੋਏ।

ਪ੍ਰੋਗਰਾਮ ਵਿੱਚ ਕਈ ਤਕਨੀਕੀ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਦਾ ਉਦੇਸ਼ ਭਾਗੀਦਾਰਾਂ ਨੂੰ ਲੇਬਰ ਕੋਡਸ, ਰੁਜ਼ਗਾਰਦਾਤਾਵਾਂ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਸੰਬਧ ਵਿੱਚ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।
ਇਨ੍ਹਾਂ ਸੈਸ਼ਨਾਂ ਵਿੱਚ ਵਿਧਾਨਕ ਜ਼ਿੰਮੇਵਾਰੀਆਂ ਅਤੇ ਅਨੁਪਾਲਣਾ ਸਬੰਧੀ ਜ਼ਿੰਮੇਵਾਰੀਆਂ ਬਾਰੇ ਵਿਵਹਾਰਕ ਮਾਰਗਦਰਸ਼ਨ ਪ੍ਰਦਾਨ ਕੀਤਾ ਗਿਆ, ਜਿਸ ਨਾਲ ਭਾਗੀਦਾਰਾਂ ਨੂੰ ਲੇਬਰ ਕੋਡਸ ਦੇ ਲਾਗੂਕਰਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲੀ। ਇਸ ਤੋਂ ਇਲਾਵਾ, EPFO ਅਤੇ DGLW ਦੇ ਪ੍ਰਤੀਨਿਧੀਆਂ ਨੇ ਲੜੀਵਾਰ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ (PMVBRY) ਅਤੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ (PM-SYM) ਬਾਰੇ ਸੈਸ਼ਨ ਆਯੋਜਿਤ ਕੀਤੇ।

ਲੇਬਰ ਕੋਡਸ ਅਤੇ ਨਿਯਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਵਿੱਚ ਰੁਜ਼ਗਾਰਦਾਤਾਵਾਂ ਅਤੇ ਅਨੁਪਾਲਣਾ ਸਬੰਧੀ ਕੰਮ ਕਰਨ ਵਾਲੇ ਪੇਸ਼ੇਵਰਾਂ ਦੀ ਮਦਦ ਲਈ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੁਆਰਾ ਤਿਆਰ ਕੀਤੀ ਗਈ ‘ਰੁਜ਼ਗਾਰਦਾਤਾਵਾਂ ਲਈ ਅਨੁਪਾਲਣ ਪੁਸਤਿਕਾ’ ਅਤੇ ‘ਅਕਸਰ ਪੁੱਛੇ ਜਾਣ ਵਾਲੇ ਸੁਆਲਾਂ ਦੀ ਸੰਕਲਨ ਸੂਚੀ’ ਵੀ ਭਾਗੀਦਾਰਾਂ ਦੇ ਨਾਲ ਸਾਂਝੀ ਕੀਤੀ ਗਈ।
ਪ੍ਰੋਗਰਾਮ ਦੌਰਾਨ ਇੱਕ ਸੰਵਾਦਾਤਮਕ ਸਵਾਲ-ਜਵਾਬ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਭਾਗੀਦਾਰਾਂ ਨੇ ਆਪਣੀਆਂ ਉਤਸਕਤਾਵਾਂ ਅਤੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ ਅਤੇ ਲੇਬਰ ਕੋਡਸ, ਅਨੁਪਾਲਣ ਸਬੰਧੀ ਜ਼ਰੂਰਤਾਂ ਅਤੇ ਸਮਾਜਿਕ ਸੁਰੱਖਿਆ ਪ੍ਰਾਵਧਾਨਾਂ ਬਾਰੇ ਵਧੇਰੇ ਸਪਸ਼ਟ ਜਾਣਕਾਰੀ ਹਾਸਲ ਕੀਤੀ।
ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਅਤੇ ਉਦਯੋਗ ਜਗਤ ਦੇ ਨੁਮਾਇੰਦਿਆਂ ਨੂੰ ਇੱਕੋ ਮੰਚ ‘ਤੇ ਲਿਆ ਕੇ ਇਸ ਪ੍ਰੋਗਰਾਮ ਨੇ ਲੇਬਰ ਕੋਡਸ ਪ੍ਰਤੀ ਜਾਗਰੂਕਤਾ ਵਧਾਉਣ, ਉਨ੍ਹਾਂ ਦੀ ਬਿਹਤਰ ਸਮਝ ਵਿਕਸਿਤ ਕਰਨ ਅਤੇ ਵੱਖ-ਵੱਖ ਹਿਤਧਾਰਕਾਂ ਦੇ ਦਰਮਿਆਨ ਸ਼ਮੂਲੀਅਤ ਨੂੰ ਮਜ਼ਬੂਤੀ ਦੇਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਇਸ ਨਾਲ ਲੇਬਰ ਕੋਡਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਣਾਉਣ ਅਤੇ ਲਾਗੂ ਕਰਨ ਦੇ ਯਤਨਾਂ ਨੂੰ ਵੀ ਬਲ ਮਿਲਿਆ।
***********
ਰਿਣੀ ਚੌਧਰੀ/ ਐਸ਼ਵਰਿਆ ਅਸਥਾਨਾ /ਏਕੇ