ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ਮੌਕੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 09 NOV 2026 10:06AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ਮੌਕੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਵਭੂਮੀ ਉੱਤਰਾਖੰਡ ਅਧਿਆਤਮਿਕ ਵਿਰਾਸਤ ਅਤੇ ਅਦਭੁਤ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ। ਉਨ੍ਹਾਂ ਦੱਸਿਆ ਕਿ ਇਹ ਰਾਜ ਆਪਣੇ ਮਨਮੋਹਕ ਪਹਾੜੀ ਦ੍ਰਿਸ਼ਾਂ, ਪਵਿੱਤਰ ਨਦੀਆਂ, ਪਾਵਨ ਚਾਰ ਧਾਮ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਲਈ ਆਪਣੀ ਵੱਖਰੀ ਪਛਾਣ ਰੱਖਦਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਰਾਜ ਦੇ ਮਿਹਨਤੀ, ਪ੍ਰਤਿਭਾਸ਼ਾਲੀ ਅਤੇ ਅਗਾਂਹਵਧੂ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਉੱਤਰਾਖੰਡ ਅੱਜ ਹਰ ਖੇਤਰ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਰਾਜ ਲਗਾਤਾਰ ਤੇਜ਼ ਰਫ਼ਤਾਰ ਨਾਲ ਤਰੱਕੀ ਕਰਦਾ ਰਹੇਗਾ ਅਤੇ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਦੇ ਜੀਵਨ ਵਿੱਚ ਸੁਖ, ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਉੱਤਰਾਖੰਡ ਸਥਾਪਨਾ ਦਿਵਸ ਦੇ ਮੌਕੇ ’ਤੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।

ਸਾਡੀ ਇਹ ਦੇਵਭੂਮੀ ਅਧਿਆਤਮਿਕ ਚੇਤਨਾ ਅਤੇ ਅਦਭੁਤ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ। ਮਨਮੋਹਕ ਪਹਾੜੀ ਦ੍ਰਿਸ਼ਾਂ, ਪਵਿੱਤਰ ਨਦੀਆਂ ਅਤੇ ਪਾਵਨ ਚਾਰ ਧਾਮ ਦੇ ਨਾਲ-ਨਾਲ ਇਹ ਪ੍ਰਦੇਸ਼ ਆਪਣੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਲਈ ਵੀ ਵੱਖਰੀ ਪਛਾਣ ਰੱਖਦਾ ਹੈ।

ਰਾਜ ਦੇ ਮਿਹਨਤੀ, ਪ੍ਰਤਿਭਾਸ਼ਾਲੀ ਅਤੇ ਅਗਾਂਹਵਧੂ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਉੱਤਰਾਖੰਡ ਅੱਜ ਹਰ ਖੇਤਰ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਮੈਨੂੰ ਵਿਸ਼ਵਾਸ ਹੈ ਕਿ ਕੁਦਰਤ ਅਤੇ ਸੱਭਿਆਚਾਰ ਪ੍ਰੇਮੀਆਂ ਦਾ ਇਹ ਪ੍ਰਦੇਸ਼ ਤਰੱਕੀ ਦੇ ਰਾਹ ’ਤੇ ਲਗਾਤਾਰ ਤੇਜ਼ ਰਫ਼ਤਾਰ ਨਾਲ ਅੱਗੇ ਵਧਦਾ ਰਹੇਗਾ।

ਇਹ ਵਿਸ਼ੇਸ਼ ਮੌਕਾ ਰਾਜ ਦੇ ਸਾਰੇ ਲੋਕਾਂ ਦੇ ਜੀਵਨ ਵਿੱਚ ਸੁਖ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।”

 

***********

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2334301) ਵਿਜ਼ੀਟਰ ਕਾਊਂਟਰ : 3