ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ


ਰਾਸ਼ਟਰਪਤੀ ਜ਼ੇਲੇਂਸਕੀ ਨੇ ਵਰਤਮਾਨ ਵਿੱਚ ਜਾਰੀ ਸੰਘਰਸ਼ ਨਾਲ ਸਬੰਧਤ ਹਾਲ ਹੀ ਦੇ ਘਟਨਾਕ੍ਰਮਾਂ ’ਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ

ਪ੍ਰਧਾਨ ਮੰਤਰੀ ਮੋਦੀ ਨੇ ਇਸ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਵਿੱਚ ਯੋਗਦਾਨ ਦੇਣ ਪ੍ਰਤੀ ਭਾਰਤ ਦੀ ਤਿਆਰੀ ਸਾਂਝਾ ਕੀਤੀ

ਦੋਵਾਂ ਨੇਤਾਵਾਂ ਨੇ ਭਾਰਤ ਅਤੇ ਯੁਕਰੇਨ ਵਿਚਕਾਰ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ

Posted On: 09 NOV 2026 6:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੁਕਰੇਨ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ।

ਰਾਸ਼ਟਰਪਤੀ ਜ਼ੇਲੇਂਸਕੀ ਨੇ ਵਰਤਮਾਨ ਵਿੱਚ ਜਾਰੀ ਸੰਘਰਸ਼ ਨਾਲ ਸਬੰਧਤ ਹਾਲ ਹੀ ਦੇ ਘਟਨਾਕ੍ਰਮਾਂ ’ਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਮਨੁੱਖੀ-ਕੇਂਦ੍ਰਿਤ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਇਸ ਸੰਘਰਸ਼ ਦਾ ਹੱਲ ਕੱਢੇ ਜਾਣ ’ਤੇ ਮੁੜ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਕੀਤੇ ਜਾ ਰਹੇ ਸਾਰੇ ਯਤਨਾਂ ਵਿੱਚ ਯੋਗਦਾਨ ਦੇਣ ਪ੍ਰਤੀ ਭਾਰਤ ਦੀ ਤਿਆਰੀ ਬਾਰੇ ਦੱਸਿਆ।

ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਲਾਭ ਲਈ, ਵੱਖ-ਵੱਖ ਖੇਤਰਾਂ ਵਿੱਚ ਭਾਰਤ ਅਤੇ ਯੁਕਰੇਨ ਵਿਚਕਾਰ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਵੀ ਚਰਚਾ ਕੀਤੀ।

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2334670) ਵਿਜ਼ੀਟਰ ਕਾਊਂਟਰ : 7