ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਵਰਧਨ ਪੂਜਾ ’ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਨੇ ਗੋਵਰਧਨ ਪਰਬਤ ਚੁੱਕਣ ਵਾਲੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਸੰਸਕ੍ਰਿਤ ਸੁਭਾਸ਼ਤਮ ਸਲੋਕ ਸਾਂਝਾ ਕੀਤਾ

Posted On: 10 NOV 2026 9:13AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਵਰਧਨ ਪੂਜਾ ਦੇ ਸ਼ੁਭ ਮੌਕੇ ’ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਾਰਿਆਂ ਲਈ ਸੁਖ, ਸੁਭਾਗ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਿਆਂ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਦਾ ਸੰਚਾਰ ਕਰੇਗਾ। ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸਤਿਕਾਰ ਵਿੱਚ ਉਨ੍ਹਾਂ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

"ਸਭ ਦੇਸ਼ਵਾਸੀਆਂ ਨੂੰ ਗੋਵਰਧਨ ਪੂਜਾ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਆਪ ਸਭ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ। ਸਾਰਿਆਂ ਦੇ ਸੁਖ, ਸੁਭਾਗ ਅਤੇ ਖ਼ੁਸ਼ਹਾਲੀ ਦਾ ਵਿਸਤਾਰ ਹੋਵੇ, ਇਹੀ ਸ਼ੁਭਕਾਮਨਾ ਹੈ।

आभीरनगरीप्राणप्रियं सत्यपराक्रमम् ।
स्वभृत्यभयभेत्तारं गोवर्धनधरं भजे ॥"

ਮੈਂ ਗੋਵਰਧਨ ਪਰਬਤ ਨੂੰ ਚੁੱਕਣ ਵਾਲੇ, ਬ੍ਰਜਵਾਸੀਆਂ ਦੇ ਪਿਆਰੇ, ਅਦੁੱਤੀ ਪਰਾਕਰਮ ਦੇ ਮਾਲਕ ਅਤੇ ਆਪਣੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪੂਜਾ ਕਰਦਾ ਹਾਂ। 

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2334674) ਵਿਜ਼ੀਟਰ ਕਾਊਂਟਰ : 13