Posted On:
12 NOV 2026 11:41PM by PIB Chandigarh
ਫਿਲਪੀਨਜ਼ ਗਣਰਾਜ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ ਦੇ ਸੱਦੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਤੋਂ 17 ਨਵੰਬਰ, 2026 ਤੱਕ ਮਨੀਲਾ, ਫਿਲਪੀਨਜ਼ ਦਾ ਦੌਰਾ ਕਰਨਗੇ।
ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ 17 ਨਵੰਬਰ, 2026 ਨੂੰ 2026 ਲਈ ਆਸੀਆਨ ਚੇਅਰਮੈਨ ਵਜੋਂ ਫਿਲਪੀਨਜ਼ ਵੱਲੋਂ ਆਯੋਜਿਤ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ (ਈਏਐੱਸ) ਵਿੱਚ ਹਿੱਸਾ ਲੈਣਗੇ।
ਭਾਰਤ-ਆਸੀਆਨ ਸਬੰਧ ਭਾਰਤ ਦੀ ਐਕਟ ਈਸਟ ਨੀਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਲਈ ਸਾਡੇ ਦ੍ਰਿਸ਼ਟੀਕੋਣ ਦਾ ਇੱਕ ਪ੍ਰਮੁੱਖ ਥੰਮ੍ਹ ਹਨ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋ ਰਹੀ ਹੈ, ਜਦੋਂ ਭਾਰਤ ਅਤੇ ਆਸੀਆਨ ਸਾਲ 2026 ਨੂੰ ਆਸੀਆਨ-ਭਾਰਤ ਸਮੁੰਦਰੀ ਸਹਿਯੋਗ ਸਾਲ ਵਜੋਂ ਮਣਾ ਰਹੇ ਹਨ। ਸਾਲ 2027 ਵਿੱਚ ਭਾਰਤ ਅਤੇ ਆਸੀਆਨ ਦੇ ਵਿਚਕਾਰ ਸੰਵਾਦ ਸਬੰਧਾਂ ਦੇ 35 ਸਾਲ ਅਤੇ ਵਿਆਪਕ ਰਣਨੀਤਕ ਭਾਈਵਾਲੀ ਦੇ ਪੰਜ ਸਾਲ ਪੂਰੇ ਹੋਣਗੇ।
ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਵਿਆਪਕ ਰਣਨੀਤਕ ਭਾਈਵਾਲੀ ਦੇ ਲਾਗੂਕਰਨ ਦੀ ਤਰੱਕੀ ਦੀ ਸਮੀਖਿਆ ਕੀਤੀ ਜਾਵੇਗੀ, ਜਿਸ ਵਿੱਚ ਆਸੀਆਨ-ਭਾਰਤ ਕਾਰਜ ਯੋਜਨਾ 2026–2030 ਵੀ ਸ਼ਾਮਲ ਹੈ। ਨਾਲ ਹੀ, ਸਹਿਯੋਗ ਦੀ ਭਵਿੱਖੀ ਦਿਸ਼ਾ ਤੈਅ ਕੀਤੀ ਜਾਵੇਗੀ।
ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿੱਚ ਆਸੀਆਨ ਅਤੇ ਹੋਰ ਭਾਗੀਦਾਰ ਦੇਸ਼ਾਂ ਦੇ ਨਾਲ ਖੇਤਰੀ ਅਤੇ ਆਲਮੀ ਮਹੱਤਵ ਦੇ ਮੁੱਦਿਆਂ ’ਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਮੌਕਾ ਮਿਲੇਗਾ।
**********
ਐੱਮਜੇਪੀਐੱਸ/ਐੱਸਐੱਸ/ਐੱਸਟੀ