Posted On:
13 NOV 2026 8:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ਼) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ, ਜਦੋਂ ਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ:
"ਅਸਾਮ ਦੇ ਗੋਲਾਘਾਟ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੈਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।
ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ਼ ਤੋਂ ₹2 ਲੱਖ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ ₹50,000 ਦਿੱਤੇ ਜਾਣਗੇ: ਪੀਐੱਮ @narendramodi”
*****
ਐਮਜੇਪੀਐੱਸ/ਐੱਸਐੱਸ/ਪੀਆਰਕੇ