ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਤਰਨ ਤਾਰਨ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

Posted On: 14 NOV 2026 9:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਤਰਨ ਤਾਰਨ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ:

“ਤਰਨ ਤਾਰਨ, ਪੰਜਾਬ ਵਿੱਚ ਇੱਕ ਹਾਦਸੇ ਦੌਰਾਨ ਹੋਏ ਜਾਨਾਂ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁਖਦਾਈ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”

 

****

ਐਮ.ਜੇ.ਪੀ.ਐਸ./ਐਸ.ਐਸ./ਪੀ.ਆਰ.ਕੇ.


(Release ID: 2336422) ਵਿਜ਼ੀਟਰ ਕਾਊਂਟਰ : 11