ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਜਨਜਾਤੀਯ ਗੌਰਵ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 15 NOV 2026 3:03PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ ਅਤੇ ਜਨਜਾਤੀਯ ਗੌਰਵ ਦਿਵਸ ਦੇ ਪਵਿੱਤਰ ਮੌਕੇ ’ਤੇ ਦੇਸ਼ ਵਾਸੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਧਰਤੀ ਆਬਾ ਦੀ ਅਦੁੱਤੀ ਹਿੰਮਤ, ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਹਰ ਪੀੜ੍ਹੀ ਨੂੰ ਸਵੈ-ਮਾਣ, ਆਜ਼ਾਦੀ ਅਤੇ ਅਧਿਕਾਰਾਂ ਦੀ ਰਾਖੀ ਲਈ ਪ੍ਰੇਰਿਤ ਕਰਦੀ ਰਹੇਗੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਸਰਕਾਰ ਕਬਾਇਲੀ ਭੈਣਾਂ-ਭਰਾਵਾਂ ਦੇ ਸਨਮਾਨ, ਮੌਕਿਆਂ ਅਤੇ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਕਬਾਇਲੀ ਸਮਾਜ ਦੇ ਵਡਮੁੱਲੇ ਯੋਗਦਾਨ ਨੂੰ ਨਮਨ ਕਰਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕਰਦਿਆਂ ਕਿਹਾ:

“ਭਗਵਾਨ ਬਿਰਸਾ ਮੁੰਡਾ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸਮੂਹ ਦੇਸ਼ ਵਾਸੀਆਂ ਵੱਲੋਂ ਮੇਰਾ ਕੋਟਿ-ਕੋਟਿ ਨਮਨ।

ਤੁਹਾਨੂੰ ਸਾਰਿਆਂ ਨੂੰ ਇਸ ਪਾਵਨ ਮੌਕੇ ਨਾਲ ਜੁੜੇ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।

ਧਰਤੀ ਆਬਾ ਦੀ ਅਦੁੱਤੀ ਹਿੰਮਤ, ਸੰਘਰਸ਼ ਅਤੇ ਕੁਰਬਾਨੀ ਦੇਸ਼ ਦੀ ਹਰ ਪੀੜ੍ਹੀ ਨੂੰ ਸਵੈ-ਮਾਣ, ਆਜ਼ਾਦੀ ਅਤੇ ਅਧਿਕਾਰਾਂ ਦੀ ਰਾਖੀ ਲਈ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਸਾਡੀ ਸਰਕਾਰ ਕਬਾਇਲੀ ਭੈਣਾਂ-ਭਰਾਵਾਂ ਦੇ ਸਨਮਾਨ, ਮੌਕਿਆਂ ਅਤੇ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਆਓ, ਸਾਰੇ ਮਿਲ ਕੇ ਰਾਸ਼ਟਰ ਨਿਰਮਾਣ ਵਿੱਚ ਕਬਾਇਲੀ ਸਮਾਜ ਦੇ ਵਡਮੁੱਲੇ ਯੋਗਦਾਨ ਨੂੰ ਨਮਨ ਕਰੀਏ।”

**************

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2336740) ਵਿਜ਼ੀਟਰ ਕਾਊਂਟਰ : 4