Posted On:
14 NOV 2026 6:51PM by PIB Chandigarh
ਬੈਲਜੀਅਨ ਨੇਵੀ ਦੇ ਕਮਾਂਡਰ ਰੀਅਰ ਐਡਮੀਰਲ ਟੈਂਗੀ ਬੌਟਮੈਨ 14 ਨਵੰਬਰ 2026 ਨੂੰ ਭਾਰਤ ਦੇ ਅਧਿਕਾਰਤ ਦੌਰੇ 'ਤੇ ਹਨ। ਇਸ ਦੌਰੇ ਦਾ ਉਦੇਸ਼ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਜਲ ਸੈਨਾਵਾਂ ਦਰਮਿਆਨ ਆਪਸੀ ਸਬੰਧਾਂ ਨੂੰ ਹੋਰ ਗੂੜ੍ਹਾ ਬਣਾਉਣਾ ਹੈ।
ਭਾਰਤ ਪਹੁੰਚਣ 'ਤੇ ਉਨ੍ਹਾਂ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਸਾਊਥ ਬਲੌਕ ਵਿਖੇ ਉਨ੍ਹਾਂ ਨੂੰ ਰਸਮੀ ਗਾਰਡ ਆਫ਼ ਔਨਰ ਦਿੱਤਾ ਗਿਆ।
ਰੀਅਰ ਐਡਮੀਰਲ ਟੈਂਗੀ ਬੌਟਮੈਨ ਨੇ ਆਪਣੀ ਯਾਤਰਾ ਦੌਰਾਨ ਜਲ ਸੈਨਾ ਮੁਖੀ ਐਡਮੀਰਲ ਕ੍ਰਿਸ਼ਣਾ ਸਵਾਮੀਨਾਥਨ ਨਾਲ ਆਪਸੀ ਹਿੱਤ ਦੇ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇਨ੍ਹਾਂ ਵਿੱਚ ਸਮੁੰਦਰੀ ਸੁਰੱਖਿਆ, ਸੰਚਾਲਨ ਗਤੀਵਿਧੀਆਂ, ਸਿਖਲਾਈ, ਕਰਮਚਾਰੀਆਂ ਦਾ ਅਦਾਨ-ਪ੍ਰਦਾਨ ਅਤੇ ਜਲ ਸੈਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਰਗੇ ਵਿਸ਼ੇ ਸ਼ਾਮਲ ਸਨ। ਉਨ੍ਹਾਂ ਨੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਵਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।
ਭਾਰਤ ਅਤੇ ਬੈਲਜੀਅਨ ਦਰਮਿਆਨ ਲੰਬੇ ਸਮੇਂ ਤੋਂ ਸਮੁੰਦਰੀ ਸਬੰਧ ਰਹੇ ਹਨ। ਇਹ ਯਾਤਰਾ ਦੋਵਾਂ ਦੇਸ਼ਾਂ ਦੀਆਂ ਜਲ ਸੈਨਾਵਾਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਇਸ ਨਾਲ ਮੌਜੂਦਾ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦਰਮਿਆਨ ਮਿਲ ਕੇ ਕੰਮ ਕਰਨ ਦੇ ਨਵੇਂ ਮੌਕੇ ਵੀ ਖੁੱਲ੍ਹਣ ਦੀ ਉਮੀਦ ਹੈ।
(5)_20261114185226_c9ac23.jpeg)
(5)_20261114185242_61d451.jpeg)
(4)_20261114185300_3fa9fa.jpeg)
***********
ਵੀਐੱਮ/ਏਐੱਸ/ਏਕੇ