ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਸਥਾਪਨਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ

Posted On: 15 NOV 2026 3:02PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਸਥਾਪਨਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।

ਝਾਰਖੰਡ ਨੂੰ ਕਬਾਇਲੀ ਮਾਣ, ਸੱਭਿਆਚਾਰਕ ਵਿਭਿੰਨਤਾ ਅਤੇ ਕੁਦਰਤੀ ਦੌਲਤ ਦਾ ਵਿਲੱਖਣ ਸੁਮੇਲ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਥੋਂ ਦੇ ਸੰਘਣੇ ਜੰਗਲ, ਮਨਮੋਹਕ ਝਰਨੇ ਅਤੇ ਇਤਿਹਾਸਕ ਸਥਾਨ ਇਸ ਦੀ ਵਿਲੱਖਣ ਪਛਾਣ ਨੂੰ ਹੋਰ ਅਮੀਰ ਬਣਾਉਂਦੇ ਹਨ, ਜਦਕਿ ਭਗਵਾਨ ਬਿਰਸਾ ਮੁੰਡਾ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਗਾਥਾਵਾਂ ਇੱਥੋਂ ਦੀਆਂ ਪਰੰਪਰਾਵਾਂ ਨੂੰ ਨਿਰੰਤਰ ਪ੍ਰੇਰਣਾ ਦਿੰਦੀਆਂ ਰਹੀਆਂ ਹਨ। ਖਣਿਜਾਂ ਅਤੇ ਊਰਜਾ ਤੋਂ ਲੈ ਕੇ ਦਸਤਕਾਰੀ ਅਤੇ ਸੈਰ-ਸਪਾਟੇ ਤੱਕ ਸੂਬੇ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇੱਥੋਂ ਦੇ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਨਾਗਰਿਕਾਂ ਦੇ ਸੰਕਲਪ ਅਤੇ ਸਮਰੱਥਾ ਦੇ ਜ਼ੋਰ 'ਤੇ ਝਾਰਖੰਡ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਉਨ੍ਹਾਂ ਸਾਰਿਆਂ ਲਈ ਖ਼ੁਸ਼ੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਇੱਕ ਪੋਸਟ ਰਾਹੀਂ ਕਿਹਾ:

“ਝਾਰਖੰਡ ਦੇ ਸਾਰੇ ਭੈਣਾਂ-ਭਰਾਵਾਂ ਨੂੰ ਸੂਬੇ ਦੇ ਸਥਾਪਨਾ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ!

ਸਾਡਾ ਇਹ ਸੂਬਾ ਕਬਾਇਲੀ ਮਾਣ, ਸੱਭਿਆਚਾਰਕ ਵਿਭਿੰਨਤਾ ਅਤੇ ਕੁਦਰਤੀ ਦੌਲਤ ਦਾ ਵਿਲੱਖਣ ਸੁਮੇਲ ਹੈ। ਇੱਥੋਂ ਦੇ ਸੰਘਣੇ ਜੰਗਲ, ਮਨਮੋਹਕ ਝਰਨੇ ਅਤੇ ਇਤਿਹਾਸਕ ਸਥਾਨ ਇਸ ਦੀ ਵਿਲੱਖਣ ਪਛਾਣ ਨੂੰ ਹੋਰ ਅਮੀਰ ਬਣਾਉਂਦੇ ਹਨ।

ਭਗਵਾਨ ਬਿਰਸਾ ਮੁੰਡਾ ਜੀ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਗਾਥਾਵਾਂ ਤੋਂ ਇੱਥੋਂ ਦੀਆਂ ਪਰੰਪਰਾਵਾਂ ਨੂੰ ਨਿਰੰਤਰ ਪ੍ਰੇਰਣਾ ਮਿਲਦੀ ਰਹੀ ਹੈ।

ਖਣਿਜਾਂ ਅਤੇ ਊਰਜਾ ਤੋਂ ਲੈ ਕੇ ਦਸਤਕਾਰੀ ਅਤੇ ਸੈਰ-ਸਪਾਟੇ ਤੱਕ ਇਸ ਸੂਬੇ ਵਿੱਚ ਅਥਾਹ ਸੰਭਾਵਨਾਵਾਂ ਹਨ।

ਮੈਨੂੰ ਵਿਸ਼ਵਾਸ ਹੈ ਕਿ ਇੱਥੋਂ ਦੇ ਮੇਰੇ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਪਰਿਵਾਰਕ ਮੈਂਬਰਾਂ ਦੇ ਸੰਕਲਪ ਅਤੇ ਸਮਰੱਥਾ ਦੇ ਬਲ 'ਤੇ ਇਹ ਸੂਬਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।

ਮੇਰੀ ਕਾਮਨਾ ਹੈ ਕਿ ਇਹ ਵਿਸ਼ੇਸ਼ ਮੌਕਾ ਇੱਥੋਂ ਦੇ ਸਾਰੇ ਲੋਕਾਂ ਦੇ ਜੀਵਨ ਵਿੱਚ ਸੁੱਖ-ਸਮ੍ਰਿੱਧੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ 


(Release ID: 2336886) ਵਿਜ਼ੀਟਰ ਕਾਊਂਟਰ : 10