ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਵੱਲੋਂ ਛੱਠ ਪੂਜਾ ਦੀਆਂ ਸ਼ੁਭਕਾਮਨਾਵਾਂ

Posted On: 14 NOV 2026 5:23PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਛੱਠ ਪੂਜਾ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ  ਦਿੱਤੀਆਂ ਹਨ।

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ, “ਲੋਕ ਵਿਸ਼ਵਾਸ ਦੇ ਮਹਾਪਰਵ ਛੱਠ ਦੇ ਸ਼ੁਭ ਮੌਕੇ ’ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।“

ਇਹ ਤਿਉਹਾਰ ਸੂਰਜ ਦੇਵਤਾ ਅਤੇ ਛਠੀ ਮਈਆ ਪ੍ਰਤੀ ਸ਼ਰਧਾ ਅਤੇ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ। ਚਾਰ ਦਿਨਾਂ ਤੱਕ ਚੱਲਣ ਵਾਲਾ ਇਹ ਪਵਿੱਤਰ ਤਿਉਹਾਰ ਤਪ, ਸੰਜਮ ਅਤੇ ਸ਼ਰਧਾ ਰਾਹੀਂ ਸਾਡੀਆਂ ਸਭਿਆਚਾਰਕ ਪਰੰਪਰਾਵਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਇਸ ਤਿਉਹਾਰ ’ਤੇ ਸ਼ਰਧਾਲੂ ਸੂਰਜ ਦੇਵਤਾ ਨੂੰ ਅਰਘ ਭੇਟ ਕਰਕੇ ਸੁੱਖ, ਖ਼ੁਸ਼ਹਾਲੀ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦੇ ਹਨ। ਇਹ ਤਿਉਹਾਰ ਸਾਨੂੰ ਕੁਦਰਤ ਪ੍ਰਤੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰਦਾ ਹੈ।

ਮੇਰੀ ਕਾਮਨਾ ਹੈ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸ਼ਾਂਤੀ ਦਾ ਵਾਧਾ ਕਰੇ ਅਤੇ ਦੇਸ਼ ਵਿੱਚ ਪ੍ਰੇਮ ਅਤੇ ਸਦਭਾਵਨਾ ਨੂੰ ਹੁਲਾਰਾ ਦੇਵੇ। ਆਓ, ਇਸ ਮੌਕੇ ’ਤੇ ਅਸੀਂ ਨਦੀਆਂ ਅਤੇ ਹੋਰ ਜਲ ਸਰੋਤਾਂ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਦ੍ਰਿੜ੍ਹਤਾ ਨਾਲ ਨਿਭਾਉਣ ਦਾ ਸੰਕਲਪ ਲਈਏ।”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2336945) ਵਿਜ਼ੀਟਰ ਕਾਊਂਟਰ : 9