ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਣੀ ਲਕਸ਼ਮੀਬਾਈ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 19 NOV 2026 1:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮਾਤਾ ਦੀ ਬਹਾਦਰ ਧੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਸ਼ਾਸਨ ਦੇ ਵਿਰੁੱਧ ਸੰਘਰਸ਼ ਵਿੱਚ ਰਾਣੀ ਲਕਸ਼ਮੀਬਾਈ ਦੀ ਅਦੁੱਤੀ ਹਿੰਮਤ ਅਤੇ ਅਦਭੁਤ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ: 

"ਭਾਰਤ ਮਾਤਾ ਦੀ ਬਹਾਦਰ ਧੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਔਖੇ ਤੋਂ ਔਖੇ ਹਾਲਾਤਾਂ ਵਿੱਚ ਵੀ ਆਪਣੇ ਫ਼ਰਜ਼ ਅਤੇ ਸਵੈ-ਮਾਣ ਨਾਲ ਕਦੇ ਸਮਝੌਤਾ ਨਹੀਂ ਕੀਤਾ। ਵਿਦੇਸ਼ੀ ਹਕੂਮਤ ਦੇ ਵਿਰੁੱਧ ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਅਦਭੁਤ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ।"

 

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2338503) ਵਿਜ਼ੀਟਰ ਕਾਊਂਟਰ : 4