ਲੋਕ ਸਭਾ ਸਕੱਤਰੇਤ
azadi ka amrit mahotsav

ਸਾਂਝੇ ਲੋਕਤੰਤਰੀ ਮੁੱਲ ਭਾਰਤ-ਅਮਰੀਕਾ ਆਰਥਿਕ ਸਹਿਯੋਗ ਲਈ ਇੱਕ ਮਜ਼ਬੂਤ ​​ਆਧਾਰ ਪ੍ਰਦਾਨ ਕਰਦੇ ਹਨ: ਲੋਕ ਸਭਾ ਸਪੀਕਰ


ਖੋਜ, ਨਵੀਨਤਾ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਮਜ਼ਬੂਤ ​​ਭਾਈਵਾਲੀ ਜ਼ਰੂਰੀ ਹੈ: ਲੋਕ ਸਭਾ ਸਪੀਕਰ

ਲੋਕ ਸਭਾ ਸਪੀਕਰ ਨੇ ਤਕਨਾਲੋਜੀ, ਸਵੱਛ ਊਰਜਾ ਅਤੇ ਉੱਭਰ ਰਹੇ ਖੇਤਰਾਂ ਵਿੱਚ ਭਾਰਤ-ਅਮਰੀਕਾ ਵਿਚਕਾਰ ਨੇੜਲੇ ਸਹਿਯੋਗ ਦਾ ਸੱਦਾ ਦਿੱਤਾ

ਭਾਰਤ ਦੀ ਨੌਜਵਾਨ ਪ੍ਰਤਿਭਾ, ਸਟਾਰਟਅੱਪ ਅਤੇ ਐੱਮਐੱਸਐੱਮਈ ਨਿਵੇਸ਼ ਅਤੇ ਭਾਈਵਾਲੀ ਲਈ ਅਪਾਰ ਮੌਕੇ ਪ੍ਰਦਾਨ ਕਰਦੇ ਹਨ: ਲੋਕ ਸਭਾ ਸਪੀਕਰ

ਲੋਕ ਸਭਾ ਸਪੀਕਰ ਨੇ 23ਵੇਂ ਭਾਰਤ-ਅਮਰੀਕਾ ਆਰਥਿਕ ਸ਼ਿਖਰ ਸੰਮੇਲਨ 2026 ਨੂੰ ਸੰਬੋਧਨ ਕੀਤਾ

Posted On: 19 NOV 2026 4:54PM by PIB Chandigarh

ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਅਮਰੀਕਾ ਦੇ ਸਾਂਝੇ ਲੋਕਤੰਤਰੀ ਮੁੱਲ ਦੁਵੱਲੇ ਵਪਾਰ, ਨਿਵੇਸ਼ ਅਤੇ ਤਕਨੀਕੀ ਸਹਿਯੋਗ ਦੇ ਵਿਸਥਾਰ ਲਈ ਇੱਕ ਮਜ਼ਬੂਤ ​​ਆਧਾਰ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰੀ ਸੰਸਥਾਵਾਂ, ਸਥਿਰ ਨੀਤੀਆਂ, ਇੱਕ ਸੁਤੰਤਰ ਨਿਆਂਪਾਲਿਕਾ ਅਤੇ ਹਿੱਤਧਾਰਕਾਂ ਨਾਲ ਨਿਰੰਤਰ ਸੰਵਾਦ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ​​ਕਰਦੀ ਹੈ ਅਤੇ ਆਰਥਿਕ ਵਿਕਾਸ ਲਈ ਨਵੇਂ ਮੌਕੇ ਪੈਦਾ ਕਰਦੀ ਹੈ।

ਸ਼੍ਰੀ ਬਿਰਲਾ ਨੇ 23ਵੇਂ ਭਾਰਤ-ਅਮਰੀਕਾ ਆਰਥਿਕ ਸ਼ਿਖਰ ਸੰਮੇਲਨ 2026 ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ। ਭਾਰਤ ਅਤੇ ਅਮਰੀਕਾ ਨੂੰ ਦੁਨੀਆ ਦੇ ਦੋ ਸਭ ਤੋਂ ਵੱਡਾ ਲੋਕਤੰਤਰ ਦੱਸਦੇ ਹੋਏ, ਉਨ੍ਹਾਂ ਕਿਹਾ ਕਿ ਮਜ਼ਬੂਤ ​​ਅਤੇ ਜੀਵੰਤ ਲੋਕਤੰਤਰੀ ਸੰਸਥਾਵਾਂ ਸਥਿਰ ਅਤੇ ਜਵਾਬਦੇਹ ਨੀਤੀ ਨਿਰਮਾਣ ਵਿੱਚ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਭਿੰਨ ਵਿਚਾਰਾਂ ਨੂੰ ਅਨੁਕੂਲ ਬਣਾਉਂਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਨੀਤੀਆਂ ਅਤੇ ਕਾਨੂੰਨ ਬਣਾਉਂਦੇ ਸਮੇਂ ਉਦਯੋਗ, ਵਪਾਰ, ਖੇਤੀਬਾੜੀ, ਤਕਨਾਲੋਜੀ, ਵਿਦਿਆਰਥੀਆਂ ਅਤੇ ਹੋਰ ਹਿੱਸੇਦਾਰਾਂ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਨੇ ਵਿਅਕਤੀਗਤ ਆਜ਼ਾਦੀ, ਪ੍ਰਗਟਾਵੇ ਦੀ ਆਜ਼ਾਦੀ, ਕਾਨੂੰਨ ਸਾਹਮਣੇ ਸਮਾਨਤਾ ਅਤੇ ਇੱਕ ਸੁਤੰਤਰ ਨਿਆਂਪਾਲਿਕਾ ਨੂੰ ਭਾਰਤ ਦੇ ਲੋਕਤੰਤਰੀ ਢਾਂਚੇ ਦੇ ਮੁੱਖ ਥੰਮ੍ਹ ਦੱਸਿਆ। ਉਨ੍ਹਾਂ ਨੇ ਨੋਟ ਕੀਤਾ ਕਿ ਇੱਕ ਸਥਿਰ ਨੀਤੀਗਤ ਵਾਤਾਵਰਣ ਦੇ ਅੰਦਰ ਨੀਤੀਆਂ ਅਤੇ ਉਦਯੋਗ ਅਤੇ ਨੀਤੀ ਨਿਰਮਾਤਾਵਾਂ ਵਿਚਕਾਰ ਨਿਯਮਿਤ ਸੰਵਾਦ ਨਿਵੇਸ਼ ਨੂੰ ਉਤਸ਼ਾਹਿਤ ਕਰਦੇ ਹੈ ਅਤੇ ਆਰਥਿਕ ਭਾਈਵਾਲੀ ਨੂੰ ਮਜ਼ਬੂਤ ​​ਕਰਦੀ ਹੈ।

ਸ਼੍ਰੀ ਬਿਰਲਾ ਨੇ 1968 ਵਿੱਚ ਇੰਡੋ-ਅਮੈਰੀਕਨ ਚੈਂਬਰ ਆਫ਼ ਕਾਮਰਸ ਦੀ ਸਥਾਪਨਾ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਇਸ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੰਵਾਦ ਨੂੰ ਸੁਚਾਰੂ ਬਣਾਉਣ, ਵਪਾਰਕ ਸਬੰਧਾਂ ਦਾ ਵਿਸਥਾਰ ਕਰਨ, ਤਕਨਾਲੋਜੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਇਸਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੁਸ਼ਲ ਮਨੁੱਖੀ ਸਰੋਤਾਂ ਦਾ ਵਧ ਰਿਹਾ ਦਾਇਰਾ ਇਨ੍ਹਾਂ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਵਿਆਪਕ ਸੰਭਾਵਨਾਵਾਂ ਪ੍ਰਦਾਨ ਕਰਦਾ ਹੈ।

ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਨੇੜਲੇ ਸਹਿਯੋਗ ਦਾ ਸੱਦਾ ਦਿੰਦੇ ਹੋਏ, ਸ਼੍ਰੀ ਬਿਰਲਾ ਨੇ ਉਦਯੋਗ ਨੂੰ ਖੋਜ ਅਤੇ ਨਵੀਨਤਾ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀਆਂ, ਆਈਆਈਟੀ, ਆਈਆਈਆਈਟੀ, ਇੰਜੀਨੀਅਰਿੰਗ ਕਾਲਜਾਂ ਅਤੇ ਹੋਰ ਤਕਨੀਕੀ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੋਜ ਦੇ ਖੇਤਰ ਵਿੱਚ ਉਦਯੋਗਿਕ ਨਿਵੇਸ਼ ਨੇ ਦੁਨੀਆ ਭਰ ਵਿੱਚ ਤਕਨੀਕੀ ਤਰੱਕੀ ਨੂੰ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਅਨੁਸਾਰ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਮਜ਼ਬੂਤ ​​ਸਾਂਝੇਦਾਰੀ ਭਾਰਤ ਨੂੰ ਨਵੀਆਂ ਤਕਨਾਲੋਜੀਆਂ ਵਿਕਸਿਤ ਕਰਨ, ਮੁਕਾਬਲੇਬਾਜ਼ੀ ਵਧਾਉਣ ਅਤੇ ਉੱਭਰ ਰਹੇ ਖੇਤਰਾਂ ਵਿੱਚ ਲੀਡਰਸ਼ਿਪ ਸਥਾਪਿਤ ਕਰਨ ਵਿੱਚ ਮਦਦ ਕਰੇਗੀ।

ਫਾਰਮਾਸਿਊਟੀਕਲ ਸੈਕਟਰ ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਬਿਰਲਾ ਨੇ ਕਿਹਾ ਕਿ ਭਾਰਤੀ ਦਵਾਈਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ, ਖਾਸ ਕਰਕੇ ਅਫਰੀਕੀ ਦੇਸ਼ਾਂ ਵਿੱਚ ਵਿਆਪਕ ਤੌਰ 'ਤੇ ਮਾਨਤਾ ਪ੍ਰਾਪਤ ਹੈ। ਉਨ੍ਹਾਂ ਨੇ ਸਿਹਤ ਸੰਭਾਲ ਦੀਆਂ ਉੱਭਰ ਰਹੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਫਾਰਮਾਸਿਊਟੀਕਲ ਕੰਪਨੀਆਂ ਅਤੇ ਯੂਨੀਵਰਸਿਟੀਆਂ ਦੁਆਰਾ ਸਾਂਝੇ ਖੋਜ ਕੀਤੇ ਜਾਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੈਡੀਕਲ ਤਕਨਾਲੋਜੀ ਵਿੱਚ ਤਰੱਕੀ ਨਵੀਨਤਾ ਲਈ ਮਹੱਤਵਪੂਰਨ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਵੱਲ ਭਾਰਤ ਦੀ ਪ੍ਰਗਤੀ ਦੇ ਨਾਲ-ਨਾਲ ਰੱਖਿਆ ਨਿਰਮਾਣ ਅਤੇ ਨਿਰਯਾਤ ਵਿੱਚ ਦੇਸ਼ ਦੀਆਂ ਵਧਦੀ ਸਮਰੱਥਾਵਾਂ 'ਤੇ ਵੀ ਚਾਨਣਾ ਪਾਇਆ।

ਭਾਰਤ ਦੀ ਨੌਜਵਾਨ ਆਬਾਦੀ ਨੂੰ ਇੱਕ ਵੱਡੀ ਤਾਕਤ ਦੱਸਦਿਆਂ, ਸ਼੍ਰੀ ਬਿਰਲਾ ਨੇ ਕਿਹਾ ਕਿ ਨੌਜਵਾਨ ਭਾਰਤੀਆਂ ਦੇ ਵਿਚਾਰ, ਹੁਨਰ ਅਤੇ ਨਵੀਨਤਾਕਾਰੀ ਯੋਗਤਾਵਾਂ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਵਧਦੇ ਸਟਾਰਟਅੱਪ ਈਕੋਸਿਸਟਮ ਨੇ ਕਈ ਵਿਸ਼ਵਵਿਆਪੀ ਚੁਣੌਤੀਆਂ ਦੇ ਹੱਲ ਪੇਸ਼ ਕੀਤੇ ਹਨ। ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਸ) ਵੀ ਨਿਵੇਸ਼, ਤਕਨੀਕੀ ਸਹਿਯੋਗ ਅਤੇ ਨੌਕਰੀਆਂ ਪੈਦਾ ਕਰਨ ਲਈ ਵੀ ਮਹੱਤਵਪੂਰਨ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਭਾਰਤੀ ਅਤੇ ਅਮਰੀਕੀ ਕਾਰੋਬਾਰਾਂ ਨੂੰ ਅਜਿਹੀਆਂ ਭਾਈਵਾਲੀ ਬਣਾਉਣ ਲਈ ਉਤਸ਼ਾਹਿਤ ਕੀਤਾ ਜੋ ਉਨ੍ਹਾਂ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਣ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਮੌਕਿਆਂ ਦਾ ਵਿਸਤਾਰ ਕਰਨ।

ਊਰਜਾ ਸਹਿਯੋਗ ਬਾਰੇ, ਸ਼੍ਰੀ ਬਿਰਲਾ ਨੇ ਕਿਹਾ ਕਿ ਉਦਯੋਗਿਕ ਵਿਕਾਸ, ਡੇਟਾ ਸੈਂਟਰਾਂ ਦਾ ਵਿਸਥਾਰ ਅਤੇ ਤਕਨਾਲੋਜੀ ਵਿੱਚ ਨਿਵੇਸ਼ ਊਰਜਾ ਦੀ ਮੰਗ ਨੂੰ ਵਧਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਵਾਤਾਵਰਣ ਜ਼ਿੰਮੇਵਾਰੀ ਦੇ ਨਾਲ-ਨਾਲ ਚੱਲਣਾ ਚਾਹੀਦਾ ਹੈ ਅਤੇ ਸਵੱਛ ਅਤੇ ਹਰਿਤ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੇ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਉਦਯੋਗ, ਵਿਗਿਆਨੀਆਂ ਅਤੇ ਖੋਜਕਰਤਾਵਾਂ ਵਿਚਕਾਰ ਵਧੇਰੇ ਸਹਿਯੋਗ ਊਰਜਾ ਤਕਨਾਲੋਜੀਆਂ ਵਿੱਚ ਨਵੀਨਤਾ ਨੂੰ ਤੇਜ਼ ਕਰ ਸਕਦਾ ਹੈ ਅਤੇ ਟਿਕਾਊ ਆਰਥਿਕ ਵਿਕਾਸ ਦਾ ਸਮਰਥਨ ਕਰ ਸਕਦਾ ਹੈ।

ਸ਼੍ਰੀ ਬਿਰਲਾ ਨੇ ਕਿਹਾ ਕਿ ਇੱਕ ਦੇਸ਼ ਵਿੱਚ ਹੋਣ ਵਾਲੇ ਘਟਨਾਕ੍ਰਮ ਤੇਜ਼ੀ ਨਾਲ ਦੁਨੀਆ ਭਰ ਦੀਆਂ ਅਰਥਵਿਵਸਥਾਵਾਂ ਅਤੇ ਸਮਾਜਾਂ ਨੂੰ ਪ੍ਰਭਾਵਿਤ ਕਰਦਾ ਹੈ। ਸ਼ਾਂਤੀ, ਸਥਿਰਤਾ ਅਤੇ ਆਪਸੀ ਵਿਸ਼ਵਾਸ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਭਾਰਤ ਨੇ ਹਮੇਸ਼ਾ ਵਿਸ਼ਵਵਿਆਪੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਮੂਹਿਕ ਯਤਨਾਂ ਦੀ ਵਕਾਲਤ ਕੀਤੀ ਹੈ। "ਵਸੁਧੈਵ ਕੁਟੁੰਬਕਮ"(‘वसुधैव कुटुम्बकम्’)  ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤ ਦਾ ਮੰਨਣਾ ਹੈ ਕਿ ਸਾਰੇ ਦੇਸ਼ਾਂ ਨੂੰ ਆਰਥਿਕ ਵਿਕਾਸ ਅਤੇ ਸਮਾਜਿਕ ਭਲਾਈ ਦੇ ਸਾਂਝੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਸੀ ਸਨਮਾਨ ਅਤੇ ਸਹਿਯੋਗ ਦੀ ਭਾਵਨਾ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਸ਼੍ਰੀ ਬਿਰਲਾ ਨੇ ਕਿਹਾ ਕਿ ਸਮਿਟ ਦੌਰਾਨ ਹੋਣ ਵਾਲੀਆਂ ਚਰਚਾਵਾਂ ਨਾਲ ਉਦਯੋਗ, ਵਪਾਰ, ਤਕਨਾਲੋਜੀ, ਖੋਜ ਅਤੇ ਨਵੀਨਤਾ ਵਿੱਚ ਸਹਿਯੋਗ ਲਈ ਨਵੇਂ ਵਿਚਾਰ ਸਾਹਮਣੇ ਆਉਣਗੇ । ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਰਥਿਕ ਵਿਕਾਸ ਸਮਾਵੇਸ਼ੀ ਹੋਣਾ ਚਾਹੀਦਾ ਹੈ, ਬਰਾਬਰ ਮੌਕੇ ਯਕੀਨੀ ਬਣਾਉਣ ਵਾਲਾ ਹੋਣਾ ਚਾਹੀਦਾ ਹੈ ਅਤੇ ਸਮਾਜਿਕ ਭਲਾਈ ਵਿੱਚ ਯੋਗਦਾਨ ਦੇਣ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਂਝੀ ਖੁਸ਼ਹਾਲੀ ਅਤੇ ਮਨੁੱਖੀ ਭਲਾਈ ਹੀ ਅੰਤਰਰਾਸ਼ਟਰੀ ਸਹਿਯੋਗ ਦੇ ਮਾਰਗਦਰਸ਼ਕ ਉਦੇਸ਼ ਬਣੇ ਰਹਿਣੇ ਚਾਹੀਦੇ ਹਨ।

************

ਏਐੱਮ/ਏਕੇ


(Release ID: 2339149) ਵਿਜ਼ੀਟਰ ਕਾਊਂਟਰ : 4