ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਭਜਨ ਕਲੱਬਿੰਗ ਪ੍ਰੋਗਰਾਮ ਵਿੱਚ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ

Posted On: 20 NOV 2026 11:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਨਮੋ ਘਾਟ 'ਤੇ ਆਯੋਜਿਤ ਭਜਨ ਕਲੱਬਿੰਗ ਪ੍ਰੋਗਰਾਮ ਵਿੱਚ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਨੇ ਹਾਜ਼ਰ ਸਾਰੇ ਲੋਕਾਂ ਨੂੰ ਮੰਤਰ-ਮੁਗਧ ਕਰ ਦਿੱਤਾ।

ਸ਼੍ਰੀ ਮੋਦੀ ਨੇ ਕਿਹਾ, “ਮੇਰੇ ਨੌਜਵਾਨ ਦੋਸਤਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਨੇ ਇਸ ਪ੍ਰੋਗਰਾਮ ਵਿੱਚ ਇੱਕ ਵਿਸ਼ੇਸ਼ ਊਰਜਾ ਅਤੇ ਸਜੀਵਤਾ ਭਰ ਦਿੱਤੀ। ਉਨ੍ਹਾਂ ਦਾ ਜੋਸ਼ ਅਤੇ ਉਤਸ਼ਾਹ ਸੱਚਮੁੱਚ ਦੇਖਣ ਯੋਗ ਸੀ!”

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

ਬਾਬਾ ਵਿਸ਼ਵਨਾਥ ਦੀ ਨਗਰੀ ਕਾਸ਼ੀ ਵਿੱਚ ਭਜਨ ਕਲੱਬਿੰਗ ਦਾ ਪ੍ਰੋਗਰਾਮ ਹਰ ਕਿਸੇ ਨੂੰ ਮੰਤਰ-ਮੁਗਧ ਕਰ ਗਿਆ।

ਨਮੋ ਘਾਟ 'ਤੇ ਹੋਏ ਇਸ ਆਯੋਜਨ ਵਿੱਚ ਮੇਰੇ ਨੌਜਵਾਨ ਸਾਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਦਾ ਉਤਸ਼ਾਹ ਦੇਖਦੇ ਹੀ ਬਣਦਾ ਸੀ!

***********

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2340521) ਵਿਜ਼ੀਟਰ ਕਾਊਂਟਰ : 2