ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਹਾਦਸੇ ਵਿੱਚ ਹੋਏ ਜਾਨਾਂ ਦੇ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀ.ਐੱਮ.ਐੱਨ.ਆਰ.ਐੱਫ. ਤੋਂ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ

Posted On: 22 NOV 2026 10:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਹਾਦਸੇ ਵਿੱਚ ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ;

ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸ ਨੂੰ ਪੀ.ਐੱਮ.ਐੱਨ.ਆਰ.ਐੱਫ. ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ : ਪੀਐੱਮ @narendramodi

*************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2340533) ਵਿਜ਼ੀਟਰ ਕਾਊਂਟਰ : 2