Posted On:
23 NOV 2026 2:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਐੱਚਪੀਵੀ (ਹਿਊਮਨ ਪੈਪੀਲੋਮਾਵਾਇਰਸ) ਟੀਕਾਕਰਨ ਮੁਹਿੰਮ ਤਹਿਤ ਨੌਂ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਐੱਚਪੀਵੀ ਟੀਕੇ ਦੀਆਂ 1 ਕਰੋੜ ਖ਼ੁਰਾਕਾਂ ਦਿੱਤੇ ਜਾਣ ਦਾ ਮੀਲ-ਪੱਥਰ ਸਥਾਪਤ ਕੀਤੇ ਜਾਣ 'ਤੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਇਸ ਮੁਹਿੰਮ ਤਹਿਤ ਯੋਗ ਬਾਲੜੀਆਂ ਦੇ ਸਾਲਾਨਾ ਟੀਚਾਗਤ ਸਮੂਹ ਦੀ ਲਗਭਗ 87 ਪ੍ਰਤੀਸ਼ਤ ਆਬਾਦੀ ਨੂੰ ਕਵਰ ਕੀਤਾ ਗਿਆ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪ੍ਰਾਪਤੀ ਰੋਕਥਾਮ ਸਬੰਧੀ ਸਿਹਤ ਸੰਭਾਲ ਰਾਹੀਂ ਦੇਸ਼ ਦੀਆਂ ਧੀਆਂ ਦੇ ਸਿਹਤਮੰਦ ਭਵਿੱਖ ਦੀ ਉਸਾਰੀ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਹ ਕੀਰਤੀਮਾਨ ਇਸ ਮੁਹਿੰਮ ਦੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ ਵਾਲੇ ਸਾਰੇ ਹਿਤਧਾਰਕਾਂ ਦੀ ਸਮੂਹਿਕ ਵਚਨਬੱਧਤਾ ਅਤੇ ਤਾਲਮੇਲ ਵਾਲੇ ਯਤਨਾਂ ਨੂੰ ਵੀ ਦਰਸਾਉਂਦਾ ਹੈ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
ਰੋਕਥਾਮ ਵਾਲੀ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਸਾਡੀ ਯਾਤਰਾ ਦਾ ਇਹ ਇੱਕ ਮਹੱਤਵਪੂਰਨ ਪੜਾਅ ਹੈ।
ਹਰ ਖ਼ੁਰਾਕ ਬਾਲੜੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਅਤੇ ਉਨ੍ਹਾਂ ਦਾ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਕਦਮ ਹੈ।
ਇਸ ਬੇਮਿਸਾਲ ਪ੍ਰਾਪਤੀ ਨੂੰ ਸੰਭਵ ਬਣਾਉਣ ਵਾਲੇ ਸਾਰੇ ਹਿਤਧਾਰਕਾਂ ਦੇ ਯਤਨਾਂ ਦੀ ਮੈਂ ਸ਼ਲਾਘਾ ਕਰਦਾ ਹਾਂ।
***********
ਐੱਮਜੇਪੀਐੱਸ/ਐੱਸਐੱਸ/ਵੀਜੇ