ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਭਾਰਤ ਦੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ

Posted On: 23 NOV 2026 6:47PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ, “ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਗੁਰੂ ਨਾਨਕ ਦੇਵ ਜੀ ਦਾ ‘ਇੱਕ ਓਅੰਕਾਰ’ ਦਾ ਸੰਦੇਸ਼ ਅਸਲ ਵਿੱਚ ਸਮੁੱਚੀ ਮਨੁੱਖਤਾ ਦੀ ਏਕਤਾ ਦਾ ਸੰਦੇਸ਼ ਹੈ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਵਿਤਕਰੇ ਤੋਂ ਮੁਕਤ ਸਮਾਜ ਦੀ ਸਥਾਪਨਾ 'ਤੇ ਜ਼ੋਰ ਦਿੱਤਾ ਅਤੇ ਪ੍ਰੇਮ, ਦਇਆ ਅਤੇ ਮਨੁੱਖੀ ਸੇਵਾ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਸਿੱਖਿਆ ਦਿੱਤੀ।

ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਨੇ ਪ੍ਰਮਾਤਮਾ ਦਾ ਸਿਮਰਨ ਕਰਨ, ਇਮਾਨਦਾਰੀ ਅਤੇ ਮਿਹਨਤ ਨਾਲ ਰੋਜ਼ੀ-ਰੋਟੀ ਕਮਾਉਣ ਅਤੇ ਆਪਣੀ ਕਮਾਈ ਨੂੰ ਦੂਜਿਆਂ ਨਾਲ ਵੰਡਣ ਦਾ ਸੰਦੇਸ਼ ਦਿੱਤਾ। ਲੰਗਰ ਦੀ ਪ੍ਰਥਾ ਰਾਹੀਂ ਉਨ੍ਹਾਂ ਨੇ ਸਮਾਜਿਕ ਬਰਾਬਰੀ ਅਤੇ ਨਿਰਸਵਾਰਥ ਸੇਵਾ ਦੀ ਵਿਵਹਾਰਕ ਮਿਸਾਲ ਪੇਸ਼ ਕੀਤੀ।

ਆਓ, ਇਸ ਪਵਿੱਤਰ ਮੌਕੇ 'ਤੇ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸੇਵਾ, ਬਰਾਬਰੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੇ ਆਧਾਰ 'ਤੇ ਸਮਾਜ ਅਤੇ ਰਾਸ਼ਟਰ ਦੀ ਭਲਾਈ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਈਏ।”

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2340985) ਵਿਜ਼ੀਟਰ ਕਾਊਂਟਰ : 5