ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਦਾ ਗੁਰੂ ਤੇਗ਼ ਬਹਾਦਰ ਜੀ ਦੇ ‘ਸ਼ਹੀਦੀ ਦਿਵਸ’ ਦੀ ਪੂਰਵ ਸੰਧਿਆ 'ਤੇ ਸੰਦੇਸ਼

Posted On: 23 NOV 2026 6:42PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗੁਰੂ ਤੇਗ਼ ਬਹਾਦਰ ਜੀ ਦੇ ‘ਸ਼ਹੀਦੀ ਦਿਵਸ’ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ :-

“ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ, ਮੈਂ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦੀ ਹਾਂ।

ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਅਧਿਆਤਮਿਕ ਸਾਧਨਾ, ਤਿਆਗ, ਦਇਆ ਅਤੇ ਅਟੱਲ ਸਾਹਸ ਦੀ ਅਨੋਖੀ ਮਿਸਾਲ ਹੈ। ਉਨ੍ਹਾਂ ਨੇ ਸਦਾ ਸੱਚ, ਨਿਆਂ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਸਰਬੋਤਮ ਰੱਖਿਆ। ਜਦੋਂ ਲੋਕਾਂ ਦੀ ਆਸਥਾ 'ਤੇ ਸੰਕਟ ਆਇਆ, ਉਦੋਂ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਨੇ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਦਾ ਸਰਬ-ਉੱਚ ਤਿਆਗ, ਸਵੈ-ਮਾਣ ਅਤੇ ਦੂਜਿਆਂ ਦੇ ਅਧਿਕਾਰਾਂ ਪ੍ਰਤੀ ਸਨਮਾਨ ਦੀ ਭਾਵਨਾ ਦਾ ਪ੍ਰਤੀਕ ਹੈ।

ਉਨ੍ਹਾਂ ਦਾ ਜੀਵਨ ਸਾਨੂੰ ਬੇਇਨਸਾਫ਼ੀ ਵਿਰੁੱਧ ਨਿਡਰਤਾ ਨਾਲ ਖੜ੍ਹੇ ਹੋਣ, ਸਾਰੇ ਧਰਮਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿੱਚ ਪ੍ਰੇਮ, ਸਦਭਾਵਨਾ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਦੀ ਪ੍ਰੇਰਨਾ ਦਿੰਦਾ ਰਹੇਗਾ।

ਆਓ, ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਂਦੇ ਕਰਦੇ ਹੋਏ ਆਜ਼ਾਦੀ, ਬਰਾਬਰੀ ਅਤੇ ਆਪਸੀ ਸਤਿਕਾਰ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਦਾ ਸੰਕਲਪ ਲਈਏ।”

****

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2340987) ਵਿਜ਼ੀਟਰ ਕਾਊਂਟਰ : 4