ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਫੈਡਰਲ ਰਿਪਬਲਿਕ ਆਫ਼ ਜਰਮਨੀ ਦੇ ਚਾਂਸਲਰ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ


ਦੋਵਾਂ ਆਗੂਆਂ ਨੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ

ਦੋਵਾਂ ਆਗੂਆਂ ਨੇ ਆਲਮੀ ਸ਼ਾਂਤੀ, ਸਥਿਰਤਾ ਅਤੇ ਨਿਯਮਾਂ ’ਤੇ ਆਧਾਰਿਤ ਕੌਮਾਂਤਰੀ ਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਨੇੜਿਓਂ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ

Posted On: 24 NOV 2026 6:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਜਰਮਨੀ ਦੇ ਚਾਂਸਲਰ ਮਾਣਯੋਗ ਮਿਸਟਰ ਫ੍ਰੈਡਰਿਕ ਮਰਜ਼ ਨੇ ਟੈਲੀਫ਼ੋਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਦੋਵਾਂ ਆਗੂਆਂ ਨੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਦੇ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਦੁਵੱਲੇ ਸੰਪਰਕ ਤੇ ਸਹਿਯੋਗ ਦੀ ਨਿਰੰਤਰ ਰਫ਼ਤਾਰ ’ਤੇ ਸੰਤੁਸ਼ਟੀ ਪ੍ਰਗਟਾਈ। ਇਸ ਸਾਲ ਭਾਰਤ ਅਤੇ ਜਰਮਨੀ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ’ਤੇ ਦੋਵਾਂ ਆਗੂਆਂ ਨੇ ਰੱਖਿਆ ਅਤੇ ਉੱਨਤ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ (ਐੱਫਟੀਏ) ਨਾਲ ਦੁਵੱਲੇ ਵਪਾਰ ਅਤੇ ਨਿਵੇਸ਼ ਦੇ ਵਿਸਥਾਰ ਲਈ ਕਈ ਨਵੇਂ ਮੌਕੇ ਖੁੱਲ੍ਹਣਗੇ।

ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਨਾਲ ਜੁੜੇ ਖੇਤਰੀ ਅਤੇ ਆਲਮੀ ਘਟਨਾਕ੍ਰਮਾਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਆਲਮੀ ਸ਼ਾਂਤੀ, ਸਥਿਰਤਾ ਅਤੇ ਨਿਯਮਾਂ ’ਤੇ ਆਧਾਰਿਤ ਕੌਮਾਂਤਰੀ ਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਨੇੜਿਓਂ ਸਹਿਯੋਗ ਜਾਰੀ ਰੱਖਣ ’ਤੇ ਸਹਿਮਤੀ ਪ੍ਰਗਟਾਈ। ਦੋਵਾਂ ਆਗੂਆਂ ਨੇ ਸਮਕਾਲੀ ਵਿਸ਼ਵ ਚੁਣੌਤੀਆਂ ਨਾਲ ਨਜਿੱਠਣ ਲਈ ਬਹੁਪੱਖੀ ਮੰਚਾਂ ’ਤੇ ਨਿਰੰਤਰ ਸਹਿਯੋਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

****

ਐਮਜੇਪੀਐਸ/ਐਸਐਸ/ਪੀਆਰਕੇ.


(Release ID: 2341132) ਵਿਜ਼ੀਟਰ ਕਾਊਂਟਰ : 6