Posted On:
26 NOV 2026 11:52AM by PIB Chandigarh
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ ਸੰਵਿਧਾਨ ਦਿਵਸ ਮਨਾਇਆ। ਇਸ ਦੌਰਾਨ ਨਵੀਂ ਦਿੱਲੀ ਦੇ ਕਰਤਵਯ ਭਵਨ ਵਿਖੇ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ। ਇਸ ਮੌਕੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਪ੍ਰਸਤਾਵਨਾ ਵਿੱਚ ਸ਼ਾਮਲ ਕਦਰਾਂ-ਕੀਮਤਾਂ ਅਤੇ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਗਈ।


ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਸਕੱਤਰ, ਸੰਯੁਕਤ ਸਕੱਤਰ, ਡਾਇਰੈਕਟਰਸ, ਉਪ ਸਕੱਤਰ ਅਤੇ ਹਮਰੁਤਬਾ ਪੱਧਰ ਦੇ ਅਧਿਕਾਰੀਆਂ ਸਮੇਤ ਸਾਰੇ ਸੀਨੀਅਰ ਅਧਿਕਾਰੀਆਂ ਨੇ ਪ੍ਰੋਗਰਾਮ ਵਿੱਚ ਪ੍ਰਤੱਖ ਤੌਰ ‘ਤੇ ਹਿੱਸਾ ਲਿਆ। ਮੰਤਰਾਲੇ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਨੈਸ਼ਨਲ ਏਡਸ ਕੰਟਰੋਲ ਆਰਗੇਨਾਈਜ਼ੇਸ਼ਨ (ਐੱਨਏਸੀਓ), ਨੈਸ਼ਨਲ ਹੈਲਥ ਅਥਾਰਿਟੀ (ਐੱਨਐੱਚਏ) ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (ਐੱਨਐੱਮਸੀ) ਦੇ ਨੁਮਾਇੰਦਿਆਂ ਨੇ ਵੀ ਵੀਡੀਓ ਕਾਨਫਰੰਸਿਗ ਰਾਹੀਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

ਇਸ ਆਯੋਜਨ ਨੇ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਵਿੱਚ ਸਾਮਲ ਉਨ੍ਹਾਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਸਮੂਹਿਕ ਵਚਨਬੱਧਤਾ ਦੁਹਰਾਉਣ ਦਾ ਮੌਕਾ ਪ੍ਰਦਾਨ ਕੀਤਾ, ਜੋ ਦੇਸ਼ ਦੀ ਲੋਕਤੰਤਰੀ ਵਿਵਸਥਾ ਅਤੇ ਸ਼ਾਸਨ ਪ੍ਰਣਾਲੀ ਦਾ ਮਾਰਗਦਰਸ਼ਨ ਕਰਦੀ ਹੈ
।
ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। 26 ਨਵੰਬਰ, 1949 ਨੂੰ ਸੰਵਿਧਾਨ ਸਭਾ ਦੁਆਰਾ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ।
************
ਐੱਸਆਰ/ ਸੀਨਮ ਜੈਨ
HFW/Constitution Day observance/26th November 2026/1