ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਬੁਲਗਾਰੀਆ ਦੇ ਵਿਦੇਸ਼ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 20 NOV 2026 9:27PM by PIB Chandigarh

ਬੁਲਗਾਰੀਆ ਗਣਰਾਜ ਦੀ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀਮਤੀ ਵੇਲਿਸਲਾਵਾ ਪੇਤਰੋਵਾ-ਚਾਮੋਵਾ ਨੇ ਅੱਜ, 20 ਨਵੰਬਰ, 2026 ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਭਵਨ ਵਿਖੇ ਵਿਦੇਸ਼ ਮੰਤਰੀ ਵੇਲਿਸਲਾਵਾ ਪੇਤਰੋਵਾ ਅਤੇ ਉਨ੍ਹਾਂ ਦੇ ਵਫ਼ਦ ਦਾ ਸਵਾਗਤ ਕਰਦਿਆਂ, ਰਾਸ਼ਟਰਪਤੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਦੌਰਾ, ਜੋ 17 ਸਾਲਾਂ ਵਿੱਚ ਕਿਸੇ ਬੁਲਗਾਰੀਆਈ ਵਿਦੇਸ਼ ਮੰਤਰੀ ਦਾ ਪਹਿਲਾ ਦੌਰਾ ਹੈ, ਭਾਰਤ-ਬੁਲਗਾਰੀਆ ਭਾਈਵਾਲੀ ਨੂੰ ਨਵੀਂ ਗਤੀ ਦੇਵੇਗਾ।

ਰਾਸ਼ਟਰਪਤੀ ਨੇ ਇਹ ਜਾਣ ਕੇ ਖ਼ੁਸ਼ੀ ਪ੍ਰਗਟ ਕੀਤੀ ਕਿ ਭਾਰਤ ਅਤੇ ਬੁਲਗਾਰੀਆ ਵਿਚਕਾਰ ਵਪਾਰ ਅਤੇ ਨਿਵੇਸ਼, ਰੱਖਿਆ, ਸਿੱਖਿਆ, ਵਿਗਿਆਨ ਅਤੇ ਤਕਨਾਲੋਜੀ, ਆਰਟੀਫੀਸ਼ਿਅਲ ਇੰਟੈਲੀਜੈਂਸ, ਪੁਲਾੜ, ਮੋਬਿਲਿਟੀ, ਸਭਿਆਚਾਰਕ ਸਬੰਧਾਂ ਅਤੇ ਲੋਕਾਂ-ਵਿਚਕਾਰ ਆਪਸੀ ਸੰਪਰਕ ਵਰਗੇ ਖੇਤਰਾਂ ਵਿੱਚ ਸਹਿਯੋਗ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ-ਯੂਰਪੀ ਸੰਘ (ਈਯੂ) ਮੁਕਤ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਵਪਾਰ, ਨਿਵੇਸ਼ ਅਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਸਾਡੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਵੇਂ ਮਹੱਤਵਪੂਰਨ ਮੌਕੇ ਪੈਦਾ ਹੋਣਗੇ।

ਰਾਸ਼ਟਰਪਤੀ ਨੇ ਭਾਰਤ ਪ੍ਰਤੀ ਬੁਲਗਾਰੀਆ ਦੇ ਨਿਰੰਤਰ ਸਮਰਥਨ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸੁਧਾਰ ਦੀ ਲੋੜ ਸਮੇਤ ਵੱਖ-ਵੱਖ ਬਹੁ-ਪੱਖੀ ਮੰਚਾਂ ’ਤੇ ਉਸ ਦੇ ਨੇੜਲੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2342475) ਵਿਜ਼ੀਟਰ ਕਾਊਂਟਰ : 8