ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਗਈਆਂ ਜਾਨਾਂ ’ਤੇ ਦੁੱਖ ਪ੍ਰਗਟਾਇਆ*


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 28 NOV 2026 5:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਗਈਆਂ ਜਾਨਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ (ਮਾਲੀ ਮਦਦ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕਰਦਿਆਂ ਕਿਹਾ:

“ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਵਿੱਚ ਲੋਕਾਂ ਦੀ ਜਾਨ ਜਾਣ ਬਾਰੇ ਜਾਣ ਕੇ ਬੇਹੱਦ ਦੁੱਖ ਹੋਇਆ। ਮੈਂ ਉਨ੍ਹਾਂ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।

ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

******

ਐੱਨਕੇਆਰ/ਐੱਸਐੱਸ/ਐੱਸਟੀ/ਐੱਸਐੱਸ


(Release ID: 2343146) ਵਿਜ਼ੀਟਰ ਕਾਊਂਟਰ : 5