ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਏਝੀਮਾਲਾ ਸਥਿਤ ਭਾਰਤੀ ਨੌਸੈਨਾਅਕੈਡਮੀ ਵਿਖੇ ਔਟਮ ਟਰਮ 2026 ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ


ਸਮੁੰਦਰੀ ਮਾਰਗਾਂ ਦੀ ਸੁਰੱਖਿਆ ਦੇਸ਼ਾਂ ਦੀ ਆਰਥਿਕ ਖੁਸ਼ਹਾਲੀ ਅਤੇ ਉਨ੍ਹਾਂ ਦੇ ਨਾਗਰਿਕਾਂ ਦੇ ਆਮ ਜੀਵਨ ਨਾਲ ਡੂੰਘਾਈ ਨਾਲ ਜੁੜੀ ਹੋਈ ਹੈ:ਰਾਸ਼ਟਰਪਤੀ ਦ੍ਰੌਪਦੀ ਮੁਰਮੂ

Posted On: 28 NOV 2026 12:13PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ 28 ਨਵੰਬਰ 2026 ਨੂੰ ਕੇਰਲਮ ਦੇ ਏਝੀਮਾਲਾ ਸਥਿਤ ਭਾਰਤੀ ਨੌਸੈਨਾ ਅਕੈਡਮੀ ਵਿਖੇ ਔਟਮ ਟਰਮ 2026 ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ।

 

ਇਸ ਮੌਕੇ 'ਤੇ ਰਾਸ਼ਟਰਪਤੀ ਨੇ ਭਾਰਤੀ ਤੱਟ ਰੱਖਿਅਕ ਬਲ ਅਤੇ ਮਿੱਤਰ ਦੇਸ਼ਾਂ ਦੇ ਸਿਖਿਆਰਥੀਆਂ ਸਮੇਤ ਸਾਰੇ ਸਿਖਿਆਰਥੀਆਂ ਨੂੰ ਆਪਣੀ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸਿਖਲਾਈ ਪੂਰੀ ਕਰਨ ਵਾਲੇ ਸਿਖਿਆਰਥੀਆਂ ਵਿੱਚ ਅਨੇਕਾਂ ਧੀਆਂ ਵੀ ਸ਼ਾਮਲ ਹਨ। ਉਨ੍ਹਾਂ ਦੀ ਮੌਜੂਦਗੀ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਕਈ ਹੋਰ ਨੌਜਵਾਨ ਧੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਰਾਸ਼ਟਰ ਦੀ ਸੇਵਾ ਵਿੱਚ ਚੁਣੌਤੀਪੂਰਨ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਨਗੀਆਂ।

 

 

ਰਾਸ਼ਟਰਪਤੀ ਨੇ ਕਿਹਾ ਕਿ ਅੱਜ ਦੀ ਆਪਸ ਵਿੱਚ ਜੁੜੀ ਹੋਈ ਦੁਨੀਆ ਵਿੱਚ ਸਮੁੰਦਰੀ ਖੇਤਰ ਦੀ ਮਹੱਤਤਾ ਲਗਾਤਾਰ ਵਧਦੀ ਜਾ ਰਹੀ ਹੈ। ਵਿਸ਼ਵ ਵਪਾਰ ਦਾ ਇੱਕ ਵੱਡਾ ਹਿੱਸਾ ਸਮੁੰਦਰੀ ਮਾਰਗਾਂ ਰਾਹੀਂ ਹੁੰਦਾ ਹੈ। ਸਮੁੰਦਰੀ ਮਾਰਗਾਂ ਦੀ ਸੁਰੱਖਿਆ ਦੇਸ਼ਾਂ ਦੀ ਆਰਥਿਕ ਖੁਸ਼ਹਾਲੀ ਅਤੇ ਉਨ੍ਹਾਂ ਦੇ ਨਾਗਰਿਕਾਂ ਦੇ ਆਮ ਜੀਵਨ ਨਾਲ ਡੂੰਘਾਈ ਨਾਲ ਜੁੜੀ ਹੋਈ ਹੈ। ਜਹਾਜ਼ਾਂ ਦੀ ਆਵਾਜਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜ਼ਰੂਰੀ ਵਸਤੂਆਂ ਦੀ ਸਪਲਾਈ ਨੂੰ ਪ੍ਰਭਾਵਿਤ ਕਰ ਸਕਦੀ ਹੈ, ਲਾਗਤ ਵਧਾ ਸਕਦੀ ਹੈ ਅਤੇ ਅੰਤ ਵਿੱਚ ਜਨਤਾ 'ਤੇ ਵਾਧੂ ਬੋਝ ਪਾ ਸਕਦੀ ਹੈ। ਉਨ੍ਹਾਂ ਸਿਖਿਆਰਥੀਆਂ ਨੂੰ ਇਹ ਯਾਦ ਰੱਖਣ ਦੀ ਸਲਾਹ ਦਿੱਤੀ ਕਿ ਸਮੁੰਦਰ ਵਿੱਚ ਉਨ੍ਹਾਂ ਦੀ ਸੇਵਾ ਦਾ ਸਬੰਧ ਜ਼ਮੀਨ 'ਤੇ ਰਹਿਣ ਵਾਲੇ ਲੋਕਾਂ ਦੇ ਜੀਵਨ ਨਾਲ ਵੀ ਹੈ ਅਤੇ ਇਹ ਸਿੱਧੇ ਤੌਰ 'ਤੇ ਉਨ੍ਹਾਂ ਦੀ ਸੁਰੱਖਿਆ, ਖੁਸ਼ਹਾਲੀ ਅਤੇ ਭਲਾਈ ਵਿੱਚ ਯੋਗਦਾਨ ਪਾਉਂਦੀ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ ਨੌਜਵਾਨ ਕੈਡਿਟਾਂ ਦੀ ਇਮਾਨਦਾਰੀ, ਪੇਸ਼ੇਵਰ ਨਿਪੁੰਨਤਾ, ਹੌਸਲਾ ਅਤੇ ਸੰਵੇਦਨਸ਼ੀਲਤਾ ਹੀ ਭਾਰਤੀ ਨੌਸੈਨਾਦੇ ਸਰੂਪ ਨੂੰ ਨਿਰਧਾਰਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਕਸਰ ਦਬਾਅ ਵਾਲੀਆਂ ਸਥਿਤੀਆਂ ਵਿੱਚ ਸਖ਼ਤ ਫੈਸਲੇ ਲੈਣੇ ਪੈਣਗੇ। ਉਨ੍ਹਾਂ ਕੈਡਿਟਾਂ ਨੂੰ ਸਲਾਹ ਦਿੱਤੀ ਕਿ ਉਹ ਹਮੇਸ਼ਾ ਇਹ ਯਾਦ ਰੱਖਣ ਕਿ ਅਗਵਾਈ ਕਰਨ ਦਾ ਅਰਥ ਸਿਰਫ਼ ਹੁਕਮ ਦੇਣਾ ਨਹੀਂ ਹੈ, ਸਗੋਂ ਜ਼ਿੰਮੇਵਾਰੀ ਨਿਭਾਉਣਾ, ਖੁਦ ਮਿਸਾਲ ਪੇਸ਼ ਕਰਨਾ ਅਤੇ ਆਪਣੇ ਨਾਲ ਸੇਵਾ ਕਰਨ ਵਾਲੇ ਕਰਮਚਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਨਾ ਵੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਸਿਖਲਾਈ, ਹਾਲਾਤਾਂ ਦੇ ਅਨੁਸਾਰ ਖੁਦ ਨੂੰ ਢਾਲਣ ਦੀ ਸਮਰੱਥਾ ਅਤੇ ਵਚਨਬੱਧਤਾ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰੇਗੀ।

 

ਰਾਸ਼ਟਰਪਤੀ ਨੇ ਕਿਹਾ ਕਿ ਕੈਡਿਟਾਂ ਵੱਲੋਂ ਪਾਈ ਜਾਣ ਵਾਲੀ ਵਰਦੀ ਵਿੱਚ ਇੱਕ ਅਰਬ ਤੋਂ ਵੱਧ ਭਾਰਤੀਆਂ ਦਾ ਵਿਸ਼ਵਾਸ ਅਤੇ ਉਮੀਦਾਂ ਸਮਾਈਆਂ ਹੋਈਆਂ ਹਨ। ਹਰੇਕ ਨਾਗਰਿਕ ਸਾਡੀਆਂ ਹਥਿਆਰਬੰਦ ਸੈਨਾਵਾਂ ਵੱਲ ਵਿਸ਼ਵਾਸ ਅਤੇ ਮਾਣ ਨਾਲ ਦੇਖਦਾ ਹੈ। ਉਨ੍ਹਾਂ ਨੌਜਵਾਨ ਕੈਡਿਟਾਂ ਨੂੰ ਭਾਰਤੀ ਨੌਸੈਨਾ ਦੀਆਂ ਸਰਵਉੱਚ ਪਰੰਪਰਾਵਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

****

ਐੱਨਕੇਆਰਐੱਮ/ਐੱਸਐੱਸ/ਪੀਆਰਕੇ


(Release ID: 2343159) ਵਿਜ਼ੀਟਰ ਕਾਊਂਟਰ : 12