ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਵੱਲੋਂ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਐਲਾਨ ਕੀਤਾ

Posted On: 29 NOV 2026 9:50AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

“ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਦਰਦਨਾਕ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀਆਂ ਦਿਲੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"

*****

ਐੱਨਕੇਆਰ/ਐੱਸਐੱਸ/ਐੱਸਟੀ/ਐੱਸਐੱਸ


(Release ID: 2343443) ਵਿਜ਼ੀਟਰ ਕਾਊਂਟਰ : 10